Punjab

ਮਜੀਠੀਆ ਨੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਤੇ ਸਾਧਿਆ ਨਿਸ਼ਾਨਾ, ਕਿਹਾ- 31 ਮਈ ਤੱਕ ਨਸ਼ਾ ਮੁਕਤ ਨਾ ਹੋਇਆ ਤਾਂ CM ਦੇਵੇਗਾ ਅਸਤੀਫ਼ਾ?

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 28 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਆਪ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਬਚਾਅ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਹਰੀਨੌਂ ਕਤਲ ਮਾਮਲੇ ‘ਚ ਨਵਜੋਤ ਅਤੇ ਅਨਮੋਲ ਨਾਮ ਦੇ 2 ਸ਼ੂਟਰਾਂ ਦੀ ਵਰਤੋਂ ਕੀਤੀ ਗਈ ,ਜੋ ਅਰਸ਼ ਡੱਲਾ ਗੈਂਗ ਨਾਲ ਸਬੰਧ ਰੱਖਦੇ ਸਨ ਅਤੇ ਜਤਿੰਦਰ ਭੰਗੂ ਉਹ ਬੰਦਾ ਹੈ , ਜੋ ਅੰਮ੍ਰਿਤਪਾਲ ਸਿੰਘ ਨਾਲ ਹੁੰਦਾ ਹੈ,ਜਦੋਂ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ। ਹੁਣ ਇਹ CM ਨਾਲ ਹੈ ,ਕੀਤੇ ਕੋਈ ਫਿਕਸਡ ਮੈਚ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦਾ ਹੁਣ CM ਭਗਵੰਤ ਮਾਨ ਸਾਥ ਦੇ ਰਿਹਾ ਹੈ ਤਾਂ ਜੋ ਉਹ ਹੋਰ ਕੇਸਾਂ ‘ਚ ਨਾ ਫਸ ਸਕੇ। ਇਸਦੇ ਨਾਲ ਹੀ ਉਨ੍ਹਾਂਂ ਨੇ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਮੁਕਤ ਪੰਜਾਬ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਹੈ 31 ਮਈ ਤਕ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਹੋ ਜਾਵੇਗਾ। ਇਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜੇ 31 ਮਈ ਤੱਕ ਪੰਜਾਬ ‘ਚੋਂ ਨਸ਼ਾ ਖਤਮ ਨਾ ਹੋਇਆ ਤਾਂ ਕੀ ਮੁੱਖ ਮੰਤਰੀ ਅਸਤੀਫਾ ਦੇ ਦੇਵੇਗਾ ?

Related Articles

Leave a Reply

Your email address will not be published. Required fields are marked *

Back to top button