
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 28 ਅਪ੍ਰੈਲ-ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ‘ਚ ਮੁਲਜ਼ਮ ਇੰਸਪੈਕਟਰ ਰੋਨੀ ਸਿੰਘ ਨੂੰ ਫਿਲਹਾਲ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਇਸ ਕੇਸ ‘ਚ ਇੰਸਪੈਕਟਰ ਰੋਨੀ ਸਿੰਘ ਸਮੇਤ ਚਾਰ ਹੋਰ ਇੰਸਪੈਕਟਰਾਂ ਨੂੰ ਮੁਲਜ਼ਮ ਠਹਿਰਾਇਆ ਗਿਆ ਹੈ। 22 ਮਾਰਚ ਨੂੰ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। 11 ਅਪ੍ਰੈਲ ਨੂੰ ਪਟਿਆਲਾ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਉਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੁਣ ਹੋਰ ਬੈਂਚ ਨੂੰ ਰੈਫਰ ਕੀਤੀ ਗਈ ਹੈ।



