ਫੌਜਾ ਸਿੰਘ ਸਰਾਰੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਹੁਨਰ ਤਰਾਸ਼ਣ ਲਈ ਮਿਹਨਤੀ ਅਧਿਆਪਕਾਂ ਦੀ ਵੀ ਕੀਤੀ ਸ਼ਲਾਘਾ

ਬਾਲ ਕਿਸ਼ਨ
ਫਿਰੋਜ਼ਪੁਰ/ਗੁਰੂਹਰਸਹਾਏ, 28 ਅਪ੍ਰੈਲ- ਫੌਜਾ ਸਿੰਘ ਸਰਾਰੀ ਨੇ ਅੱਜ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਫਾਰੂ ਵਾਲਾ, ਸਰਕਾਰੀ ਮਿਡਲ ਸਕੂਲ ਮੱਤੜ ਹਿਠਾੜ, ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਦੋਨਾ ਮੱਤੜ ਵਿਖੇ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬੋਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ। ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨਪਸੰਦ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ‘ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਦੇ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਅਸੀਂ ਦਿਨ ਰਾਤ ਜੁਟੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜ਼ਾਹਰ ਕਰ ਰਹੇ ਹਨ। ਇਸ ਮੋਕੇ ਸੁਨੀਤਾ ਰਾਣੀ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ), ਬਚਿੱਤਰ ਸਿੰਘ ਲਾਡੀ ਸਿੱਖਿਆ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਗੁਰੂਹਰਸਹਾਏ (ਆਮ ਆਦਮੀ ਪਾਰਟੀ), ਸਤਨਾਮ ਚਾਂਦੀ ਸਿੱਖਿਆ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਗੁਰੂਹਰਸਹਾਏ (ਸਿੱਖਿਆ ਵਿਭਾਗ),ਸੁਭਾਸ਼ ਕੁਮਾਰ ਜਿਲਾ ਕੋਆਰਡੀਨੇਟਰ ਮਿਸ਼ਨ ਸਮਰੱਥ , ਮਹਿੰਦਰ ਸ਼ੈਲੀ, ਜੱਸ ਸੰਧੂ ਪਿੱਪਲੀ ਚੱਕ,
ਹਰਵਿੰਦਰ ਸਿੰਘ ਲਾਲਚੀਆਂ,ਜਸਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਪ੍ਰੇਮ ਸਿੰਘ ਪ੍ਰਿੰਸੀਪਲ, ਮੁਖਤਿਆਰ ਸਿੰਘ ਲੈਕਚਰਾਰ, ਗੁਰਦੀਪ ਸਿੰਘ ਸੈਂਟਰ ਹੈੱਡ ਟੀਚਰ,ਗੁਰਦੇਵ ਸਿੰਘ ਸੈਂਟਰ ਹੈੱਡ ਟੀਚਰ, ਕੁਲਵੰਤ ਸਿੰਘ ਹੈੱਡ ਟੀਚਰ, ਮੈਡਮ ਨਵਜੋਤ ਕੌਰ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਬੱਚਿਆਂ ਰੰਗਾਰੰਗ। ਪ੍ਰੋਗਰਾਮ ਪੇਸ਼ ਕੀਤਾ।



