Punjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਨੈਸ਼ਨਲ ਲੋਕ ਅਦਾਲਤ 10 ਮਈ 2025 ਸਬੰਧੀ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ

ਫਾਜ਼ਿਲਕਾ 28 ਅਪ੍ਰੈਲ- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ. ਅਵਤਾਰ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 10 ਮਈ 2025 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ। ਇਸ ਸਬੰਧੀ ਬੈਂਕ ਦੇ ਅਧਿਕਾਰੀਆਂ ਨਾਲ ਲੋਕ ਅਦਾਲਤ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਹਦਾਇਤ ਵੀ ਕੀਤੀ ਗਈ ਕਿ ਜਿਹੜੇ ਲੋਕਾਂ ਵੱਲੋਂ ਆਪਣੇ ਬੈਂਕਾਂ ਦੇ ਨਾਲ ਚਲਦੇ ਕੇਸਾਂ ਦੇ ਨਿਪਟਾਰਾ ਕਰਨਾ ਚਾਹੁੰਦੇ ਹਨ, ਉਹਨਾਂ ਨੂੰ ਲੋਕ ਅਦਾਲਤਾਂ ਰਾਹੀਂ ਕਰਵਾਇਆ ਜਾਵੇ ਤਾਂ ਜੋ ਉਹਨਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋ ਸਕੇ। ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਟੋਲ ਫਰੀ ਨੰ. 15100 ਜਾਂ ਲੈਂਡਲਾਈਨ ਨੰ. 01638-261500 *ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button