Punjab

ਅੰਮ੍ਰਿਤਸਰ : ਭਰੋਪਾਲ ਪਿੰਡ ਨੇੜੇ ਹਥਿਆਰਾਂ, ਗੋਲਾ ਬਾਰੂਦ ਤੇ ਗ੍ਰਨੇਡਾਂ ਦਾ ਵੱਡਾ ਜ਼ਖੀਰਾ ਬਰਾਮਦ

ਅੰਮ੍ਰਿਤਸਰ, 1 ਮਈ-ਬੀਐਸਐਫ ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਭਰੋਪਾਲ ਪਿੰਡ ਨੇੜੇ ਹਥਿਆਰਾਂ, ਗੋਲਾ ਬਾਰੂਦ ਅਤੇ ਗ੍ਰਨੇਡਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਬੀਐਸਐਫ ਦੀ ਖੁਫੀਆ ਸ਼ਾਖਾ ਤੋਂ ਮਿਲੀ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਭਾਰੋਪਾਲ ਪਿੰਡ ਦੇ ਨੇੜੇ ਇੱਕ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਦੋ ਹੱਥਗੋਲੇ, 3 ਪਿਸਤੌਲ ਅਤੇ 6 ਮੈਗਜ਼ੀਨ, 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ ਬਾਰੂਦ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਹਥਿਆਰ ਸਰਹੱਦ ਪਾਰ ਤੋਂ ਭੇਜੇ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button