ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਫ਼ੌਜੀ ਟਿਕਾਣਿਆਂ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਦੋ ਜਾਸੂਸ ਕੀਤੇ ਗ੍ਰਿਫ਼ਤਾਰ
ISI ਨਾਲ ਸਾਂਝੀ ਕਰਦੇ ਸੀ ਜਾਣਕਾਰੀ

ਅੰਮ੍ਰਿਤਸਰ, 4 ਮਈ: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਭਾਰਤੀ ਫ਼ੌਜੀ ਟਿਕਾਣਿਆਂ ਦੀ ਜਾਸੂਸੀ ਕਰਨ ਦੇ ਦੋਸ਼ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਆਪਣੇ ਮੋਬਾਈਲ ਫੋਨਾਂ ਰਾਹੀਂ ਬੀਐਸਐਫ, ਫੌਜ ਅਤੇ ਪੁਲਿਸ ਥਾਣਿਆਂ ਦੀ ਜਾਣਕਾਰੀ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਨਾਲ ਸਾਂਝੀ ਕਰ ਰਹੇ ਸਨ। ਪੁਲਿਸ ਨੇ ਦੋਵਾਂ ਦੇ ਮੋਬਾਈਲ ਵੀ ਜ਼ਬਤ ਕਰ ਲਏ ਹਨ। ਮੋਬਾਈਲ ਤੋਂ ਭੇਜੇ ਗਏ ਸੁਨੇਹੇ ਡਿਲੀਟ ਕੀਤੇ ਪਾਏ ਗਏ ਹਨ। ਪੁਲਿਸ ਮੁਲਜ਼ਮਾਂ ਦੇ ਮੋਬਾਈਲ ਡੇਟਾ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਿਛਲੇ ਛੇ ਮਹੀਨਿਆਂ ਤੋਂ ਭਾਰਤੀ ਫੌਜੀ ਟਿਕਾਣਿਆਂ ਬਾਰੇ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਸਨ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਸੂਰਜ ਮਸੀਹ ਅਤੇ ਫਲਕਰ ਮਸੀਹ ਵਜੋਂ ਕੀਤੀ ਹੈ, ਜੋ ਕਿ ਭਰੋਵਾਲ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਇਸ ਕੰਮ ਲਈ ਪਹਿਲਾਂ ਕਿੰਨੇ ਪੈਸੇ ਮਿਲੇ ਸਨ ਅਤੇ ਇਹ ਪੈਸੇ ਉਨ੍ਹਾਂ ਨੂੰ ਕਿਸ ਰਾਹੀਂ ਦਿੱਤੇ ਗਏ ਸਨ।



