Punjab

ਵਰ੍ਹਦੇ ਮੀਂਹ ‘ਚ ਬਟਾਲਾ ਪੁਲਿਸ ਨੇ ਕਾਦੀਆਂ ‘ਚ ਢਾਹੀ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ

ਕਾਦੀਆਂ, 5 ਮਈ: ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ ‘ਚ ਨਸ਼ਾ ਤਸਕਰ ਨਵਸ਼ਰਨ ਦਾਸ ਉਰਫ ਕਾਕਾ ਦੀ ਨਾਜਾਇਜ਼ ਉਸਾਰੀ ਕੋਠੀ ਜੇਸੀਬੀ ਮਸ਼ੀਨ ਲਗਾ ਕੇ ਢਾਹ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ 06 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਚਾਰ ਪਰਚੇ ਐਨ.ਡੀ.ਪੀ.ਐਸ ਐਕਟ ਤਹਿਤ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ’ਤੇ ਪੁਲਿਸ ਸਟੇਸ਼ਨ ਕਾਦੀਆਂ ਵਿਖੇ 3 ਪਰਚੇ, ਕਾਹਨੂੰਵਾਨ, ਦੀਨਾਨਗਰ ਅਤੇ ਐਸ.ਏ.ਐਸ ਨਗਰ ਵਿਖੇ ਇੱਕ-ਇੱਕ ਪਰਚਾ ਦਰਜ ਹੈ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ। ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

Related Articles

Leave a Reply

Your email address will not be published. Required fields are marked *

Back to top button