Punjab

ਸੂਬਾ ਸਰਕਾਰ ਵੱਲੋਂ ਸਕੂਲਾਂ ’ਚ ਵੱਡੇ ਪੱਧਰ ’ਤੇ ਕੀਤੇ ਗਏ ਵਿਕਾਸ : ਵਿਧਾਇਕ ਦਹੀਯਾ

ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਬਾਲ ਕਿਸ਼ਨ

ਫ਼ਿਰੋਜ਼ਪੁਰ, 6 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭਾਈ ਕੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਮਹਾਲਮ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਸ਼੍ਰੀਮਤੀ ਦਲਜੀਤ ਕੌਰ, ਬੀ.ਐਨ.ਓ ਸ਼੍ਰੀ ਅਨੁਕੂਲ ਪੰਛੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਕੇ ਚੰਗੀ ਮੁਹਾਰਤ ਹਾਸਲ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੇ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਸੀ.ਐੱਚ.ਟੀ ਮਨਜਿੰਦਰ ਕੌਰ, ਸੀ.ਐੱਚ.ਟੀ ਹਰਬੰਸ ਕੌਰ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਹਰੀਸ਼ ਕੁਮਾਰ ਬਾਂਸਲ, ਹਰਜਿੰਦਰ ਸਿੰਘ ਸਾਬ, ਸਾਬਕਾ ਚੇਅਰਮੈਨ, ਪਰਮਜੀਤ ਸਿੰਘ ਜੰਮੂ ਪ੍ਰਧਾਨ ਬੀ.ਸੀ ਵਿੰਗ, ਬਸਤੀ ਭਾਈ ਕੀ ਤੋਂ ਸੁਮਨ ਬਾਲਾ,ਬਲਜੀਤ ਕੌਰ, ਸਰਪੰਚ ਮਨਜੀਤ ਕੌਰ, ਮੰਗਤ ਸਿੰਘ, ਮਹਾਲਮ ਤੋਂ ਮਿਡਲ ਸਟਾਫ਼ ਕਮਲਜੀਤ ਕੌਰ, ਸੁਖਦਿਆਲ ਸਿੰਘ, ਪ੍ਰਾਇਮਰੀ ਹੈੱਡ ਟੀਚਰ ਮਹਿੰਦਰ ਸਿੰਘ ਸ਼ੈਲੀ ਸਟੇਟ ਅਵਾਰਡੀ, ਵਿਕਾਸ ਸ਼ਰਮਾ, ਨਿੰਦਰਪਾਲ ਕੌਰ, ਬਲਜਿੰਦਰ ਕੌਰ, ਹਰਪ੍ਰੀਤ ਕੌਰ, ਪਿੰਡ ਮਹਾਲਮ ਤੋਂ ਗੁਰਨਾਮ ਸਿੰਘ, ਡਾਕਟਰ ਮਨਜੀਤ ਸਿੰਘ, ਸੁਖਮੰਦਰ ਸਿੰਘ ਸ਼ਾਂਤ, ਜਸਵਿੰਦਰ ਸਿੰਘ ਖੰਗਰ ਬਸਤੀ, ਬਲਵਿੰਦਰ ਸਿੰਘ ਨਾਮਧਾਰੀ, ਸਾਬਕਾ ਅਧਿਆਪਕ ਮੇਜਰ ਸਿੰਘ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button