
ਗੁਰਦਾਸਪੁਰ. 7 ਮਈ- ਗੁਰਦਾਸਪੁਰ ਡਿਪਟੀ ਕਮਿਸ਼ਨਰ ਨੇ ਅਗਲੇ ਤਿੰਨ ਦਿਨਾਂ ਲਈ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਫੈਸਲੇ ਦੇ ਪਿੱਛੇ ਦੇ ਕਾਰਨਾਂ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ, ਪਰ ਇਹ ਕਦਮ ਭਾਰਤ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਦੇ ਹਾਲਾਤਾਂ ਨੂੰ ਦੇਖਦੇ ਹੋਏ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਜਿਵੇਂ ਹੀ ਕੋਈ ਹੋਰ ਨਵਾਂ ਆਰਡਰ ਮਿਲੇਗਾ, ਸਕੂਲਾਂ ਨੂੰ ਸੂਚਿਤ ਕੀਤਾ ਜਾਵੇਗਾ। ਸਾਰੇ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਬਿਨਾਂ ਪਹਿਲਾਂ ਇਜਾਜ਼ਤ ਦੇ ਆਪਣਾ ਸਟੇਸ਼ਨ ਨਾ ਛੱਡਣ।



