Punjab

ਵੱਡੀ ਖ਼ਬਰ : ਪਟਿਆਲਾ ‘ਚ ਸਕੂਲੀ ਗੱਡੀ ਦੀ ਟਿੱਪਰ ਨਾਲ ਭਿਆਨਕ ਟੱਕਰ, 6 ਵਿਦਿਆਰਥੀਆਂ ਸਮੇਤ 7 ਦੀ ਮੌਤ

ਪਟਿਆਲਾ, 7 ਮਈ-: ਪਟਿਆਲਾ ਦੇ ਸਮਾਨਾ ਰੋਡ ‘ਤੇ ਸਕੂਲੀ ਵਿਦਿਆਰਥੀਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿਚ 6 ਵਿਦਿਆਰਥੀਆਂ ਤੇ ਡਰਾਈਵਰ ਦੀ ਮੌਤ ਹੋ ਗਈ ਜਦੋਂਕਿ ਇਕ ਵਿਦਿਆਰਥੀ ਜ਼ਖ਼ਮੀ ਹੈ। ਜਾਣਕਾਰੀ ਮੁਤਾਬਕ, ਬੁੱਧਵਾਰ ਨੂੰ ਛੁੱਟੀ ਤੋਂ ਬਾਅਦ ਵਿਦਿਆਰਥੀਆਂ ਨੂੰ ਇਨੋਵਾ ਗੱਡੀ ਉਨ੍ਹਾਂ ਦੇ ਘਰ ਛੱਡਣ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਇਹ ਹਾਦਸਾ ਸਮਾਨਾ ਸਦਰ ਪੁਲਿਸ ਥਾਣੇ ਦੇ ਅਧਿਕਾਰ ਖੇਤਰ ‘ਚ ਆਉਂਦੇ ਨੱਸੂਪੁਰ ਬੱਸ ਅੱਡੇ ਨੇੜੇ ਹੋਇਆ। ਜਾਣਕਾਰੀ ਅਨੁਸਾਰ, ਇਨੋਵਾ ਗੱਡੀ ਦੀ ਟਿੱਪਰ ਨਾਲ ਟੱਕਰ ਹੋ ਗਈ। ਵਿਦਿਆਰਥੀ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਦੱਸੇ ਜਾ ਰਹੇ ਹਨ। ਐੱਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਵੇਂ ਬੱਚੇ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਹਾਦਸੇ ਨੇ ਸਥਾਨਕ ਸਮੂਹ ‘ਚ ਚਿੰਤਾ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸਥਾਨਕ ਲੋਕਾਂ ਨੇ ਇਸ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟਾਇਆ। ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੇ ਇਸ ਹਾਦਸੇ ਦੀ ਜਾਂਚ ਕਰਨ ਦਾ ਵਾਅਦਾ ਕੀਤਾ ਹੈ, ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button