Punjab

ਪੰਜਾਬ ਦੇ ਇਸ ਜ਼ਿਲ੍ਹੇ ‘ਚ 9 ਤੇ 10 ਮਈ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਮੂਹ ਪ੍ਰਾਈਵੇਟ ਤੇ ਸਰਕਾਰੀ ਸਕੂਲ

ਲੁਧਿਆਣਾ, 8 ਮਈ- ਜ਼ਿਲ੍ਹਾ ਲੁਧਿਆਣਾ ਵਿੱਚ ਸਮੂਹ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ 9 ਅਤੇ 10 ਮਈ 2025 ਨੂੰ ਛੁੱਟੀ ਦਾ ਐਲਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਕੀਤਾ ਗਿਆ ਹੈ। ਇਸ ਬਾਰੇ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ 2 ਦਿਨ ਬੰਦ ਰੱਖਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਮਹਤਵਪੂਰਨ ਐਲਾਨ ਮੰਨਿਆ ਜਾ ਰਿਹਾ ਹੈ। ਜ਼ਿਲ੍ਹਾ ਲੋਕ ਸੰਪਰਕ ਦਫਤਰ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button