Punjab

ਤਰਨਤਾਰਨ ‘ਚ 5 ਕਿੱਲੋ ਹੈਰੋਇਨ, 7 ਪਿਸਤੌਲ ਤੇ 7 ਲੱਖ ਦੀ ਡਰੱਗ ਮਨੀ ਸਣੇ ਦੋ ਕਾਬੂ

ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ

ਤਰਨਤਾਰਨ, 9 ਮਈ- ਤਰਨਤਾਰਨ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 5 ਕਿੱਲੋ ਹੈਰੋਇਨ, 7 ਪਿਸਤੌਲ ਅਤੇ 7 ਲੱਖ ਦੀ ਡਰੱਗ ਮਨੀ ਬਰਾਮਦ ਕਰਕੇ ਦੋ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿੱਚੋਂ ਇਕ ਪਾਕਿਸਤਾਨੀ ਸਮੱਗਲਰਾਂ ਰਾਹੀਂ ਹਥਿਆਰ ਅਤੇ ਹੈਰੋਇਨ ਮੰਗਵਾਉਂਦਾ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਲਵਪ੍ਰੀਤ ਸਿੰਘ ਲਵ ਪੁੱਤਰ ਦਵਿੰਦਰ ਸਿੰਘ ਵਾਸੀ ਫਤਹਿਚੱਕ ਤਰਨ ਤਾਰਨ ਪਾਕਿਸਤਾਨੀ ਸਮੱਗਲਰਾਂ ਰਾਹੀਂ ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰ ਮੰਗਵਾਉਣ ਦੇ ਨਾਲ-ਨਾਲ ਇਨ੍ਹਾਂ ਤੋਂ ਇਕੱਠੇ ਹੋਏ ਪੈਸੇ ਵਾਕਫਕਾਰਾਂ ਰਾਹੀਂ ਵਿਦੇਸ਼ ਭੇਜਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਲਵਪ੍ਰੀਤ ਸਿੰਘ ਤੋਂ ਇਲਾਵਾ ਜਗਰੂਪ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿੱਲੋ 23 ਗ੍ਰਾਮ ਹੈਰੋਇਨ, ਆਈ ਟਵੰਟੀ ਕਾਰ, 30 ਬੋਰ ਦੇ 7 ਪਿਸਤੌਲ, 11 ਮੈਗਜੀਨ, 30 ਕਾਰਤੂਸ ਅਤੇ 7 ਲੱਖ 20 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button