Punjab

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਕਿਹਾ, ਸਰਹੱਦੀ ਖੇਤਰ ਦੇ ਲੋਕਾਂ ਨੇ ਹੌਸਲਾ ਨਾ ਹਾਰ ਕੇ ਦੇਸ਼ ਭਗਤੀ ਦਾ ਬਹੁਤ ਵੱਡਾ ਸਬੂਤ ਦਿੱਤਾ

बाल किशन

ਫਿਰੋਜ਼ਪੁਰ 11 ਮਈ : ਪਿਛਲੇ ਕੁਝ ਦਿਨਾਂ ਤੋਂ ਭਾਰਤ-ਪਾਕਿਸਤਾਨ ਸੰਬੰਧਾਂ ਵਿਚ ਆਈ ਤਣਾਅਪੂਰਨ ਸਥਿਤੀ ਉਪਰੰਤ ਦੋਵਾਂ ਦੇਸ਼ਾਂ ਵਿਚ ਸੀਜ਼ ਫਾਇਰ ਹੋਣ ਉਪਰੰਤ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਸਰਹੱਦੀ ਖੇਤਰ ਦੇ ਪਿੰਡ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸਰਹੱਦੀ ਖੇਤਰ ਦੇ ਲੋਕਾਂ ਦੇ ਇਸ ਔਖੇ ਸਮੇਂ ਦੌਰਾਨ ਹੌਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਲੋਕ ਹਮੇਸ਼ਾ ਹੀ ਦਲੇਰੀ ਨਾਲ ਆਪਣੇ ਦੇਸ਼ ਅਤੇ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਆਏ ਹਨ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪਿਛਲੇ ਦਿਨੀਂ ਭਾਰਤ-ਪਾਕਿਸਤਾਨ ਸੰਬੰਧਾਂ ਵਿਚ ਆਏ ਮਤਭੇਦਾਂ ਤੇ ਪੰਜਾਬੀਆਂ ਨੇ ਹੌਸਲਾ ਨਾ ਹਾਰ ਕੇ ਅਤੇ ਪ੍ਰਸ਼ਾਸਨ ਅਤੇ ਦੇਸ਼ ਦੀ ਸੈਨਾ ਦਾ ਸਹਿਯੋਗ ਦੇ ਕੇ ਦੇਸ਼ ਭਗਤੀ ਦਾ ਬਹੁਤ ਵੱਡਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਮੈਂ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਹਾਂ। ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ਹਲਕਾ ਫਿਰੋਜ਼ਪੁਰ ਸ਼ਹਿਰੀ ਦੀ ਸਮੁੱਚੀ ਟੀਮ ਅਤੇ ਪਿੰਡਾਂ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button