Punjab

ਟਰੱਕ ਦੀ ਟੱਕਰ ਨਾਲ ਸਕੂਟਰ ਸਵਾਰ ਕੁੜੀ ਦੀ ਮੌਤ

ਜਲੰਧਰ,13 ਮਈ- ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੰਮਾ ਪਿੰਡ ਚੌਕ ਕਾਲੀ ਰੋਡ ਨੇੜੇ ਇਕ ਟਰੱਕ ਚਾਲਕ ਨੇ ਸਕੂਟਰ ਸਵਾਰ ਕੁੜੀ ਨੂੰ ਟੱਕਰ ਮਾਰ ਦਿੱਤੀ, ਹਾਦਸੇ ਵਿਚ ਕੁੜੀ ਗੰਭੀਰ ਜ਼ਖਮੀ ਹੋ ਗਈ। ਮੌਕੇ ਤੇ ਮੌਜੂਦ ਲੋਕ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ ਸਨ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਲਾਸ਼ ਨੂੰ ਬਿਨਾਂ ਪੋਸਟਮਾਰਟਮ ਕਰਵਾਏ ਘਰ ਲੈ ਗਿਆ ਤੇ ਉਨ੍ਹਾਂ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਨਹੀਂ ਦਿੱਤੀ। ਪ੍ਰਾਪਤ ਜਾਣਕਾਰੀ ਮੁਤਾਬਕ ਕੁੜੀ ਸਕੂਟਰ ਤੇ ਲੰਮਾ ਪਿੰਡ ਚੌਕ ਵੱਲ ਜਾ ਰਹੀ ਸੀ ਜਦੋਂ ਉਸ ਨੂੰ ਪਿੱਛੇ ਆ ਰਹੇ ਇਕ ਟਰੱਕ ਚਾਲਕ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਲੜਕੀ ਗੰਭੀਰ ਜ਼ਖਮੀ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰ ਹਸਪਤਾਲ ਪੁੱਜੇ ਪਰ ਬਿਨਾਂ ਕੋਈ ਕਾਰਵਾਈ ਕੀਤੇ ਲਾਸ਼ ਨੂੰ ਘਰ ਲੈ ਗਏ। ਰਾਮਾ ਮੰਡੀ ਥਾਣੇ ਦੇ ਜਾਂਚ ਅਧਿਕਾਰੀ ਏਐੱਸਆਈ ਬਲਕਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਾਦਸੇ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ ਪਰ ਜੇ ਪਰਿਵਾਰ ਲਿਖਤੀ ਸ਼ਿਕਾਇਤ ਦਿੰਦਾ ਹੈ ਤਾਂ ਉਹ ਜ਼ਰੂਰ ਬਣਦੀ ਕਾਰਵਾਈ ਕਰਨਗੇ।

Related Articles

Leave a Reply

Your email address will not be published. Required fields are marked *

Back to top button