
ਬਾਲ ਕਿਸ਼ਨ
ਫ਼ਿਰੋਜ਼ਪੁਰ, 14 ਮਈ- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਮੰਗਲਵਾਰ ਸਵੇਰੇ ਇੱਕ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੁੰਦਾ ਵੇਖਿਆ ਗਿਆ। ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਡਰੋਨ ਨੂੰ ਡੇਗਣ ਲਈ ਕਈ ਰਾਊਂਡ ਫਾਇਰ ਕੀਤੇ, ਜਿਸ ਤੋਂ ਬਾਅਦ ਇਹ ਡਰੋਨ ਪਾਕਿਸਤਾਨ ਵੱਲ ਵਾਪਸ ਪਰਤ ਗਿਆ। ਹਾਲਾਂਕਿ ਇਸ ਡਰੋਨ ਸਬੰਧੀ ਸਰਹੱਦੀ ਲੋਕਾਂ ਦਾ ਕਹਿਣਾ ਹੈ ਕਿ ਇਹ ਡਰੋਨ ਪਾਕਿਸਤਾਨ ਵੱਲੋਂ ਆਉਂਦੇ ‘ਸੌਦੇ ਪੱਤੇ’ ਵਾਲੇ ਡਰੋਨਾਂ ਵਿਚੋਂ ਇਕ ਸੀ,ਪਰ ਕੁੱਝ ਯੂ ਟਿਊਬਰ ਮੀਡੀਆ ਇਸ ਨੂੰ ਪਾਕਿਸਤਾਨ ਦੇ ਉਨ੍ਹਾਂ ਮਾਰੂ ਡਰੋਨਾਂ ਵਿਚੋਂ ਇਕ ਹੋਣ ਦੀ ਰੰਗਤ ਦੇਣ ਦੀ ਕੋਸ਼ਿਸ਼ ਕਰਦਾ ਵੇਚਿਆ ਗਿਆ ਹੈ। ਸਰਹੱਦ ਨਾਲ ਲੱਗਦੇ ਇੱਕ ਪਿੰਡ ਦੇ ਕੁਝ ਵਸਨੀਕਾਂ ਵੱਲੋਂ ਇਸ ਘਟਨਾ ਦੀ ਵੀਡੀਓ ਵੀ ਬਣਾਈ ਦੱਸੀ ਜਾ ਰਹੀ ਹੈ। ਬੀਐੱਸਐੱਫ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਪੁਲਿਸ ਵੱਲੋਂ ਵੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਸਰਹੱਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ।



