Punjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕੌਮੀ ਲੋਕ ਅਦਾਲਤ ਦਾ ਆਯੋਜਨ 24.05.2025 ਨੂੰ

ਬਾਲ ਕਿਸ਼ਨ

ਫਿਰੋਜ਼ਪੁਰ, 17 ਮਈ, 2025- ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਮਿਤੀ 10.05.2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਥਾਨਕ ਹਾਲਾਤਾਂ ਕਾਰਨ ਮੁਲਤਵੀ ਕੀਤੀ ਗਈ ਸੀ ਜੋ ਹੁਣ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਮਿਤੀ 24.05.2025 ਨੂੰ ਲਗਾਈ ਜਾ ਰਹੀ ਹੈ। ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਦੱਸਿਆ ਗਿਆ ਹੈ ਕਿ ਇਹ ਕੋਮੀ ਲੋਕ ਅਦਾਲਤਾਂ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਅਦਾਲਤਾਂ ਦੇ ਨਾਲ—ਨਾਲ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਲਗਾਈ ਜਾਵੇਗੀ। ਜੱਜ ਸਾਹਿਬ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਕੌਮੀ ਲੋਕ ਅਦਾਲਤ ਵਿੱਚ ਵੱਧ—ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਦੁਆਰਾ ਕਰਵਾਉਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਲੈੰਡਲਾਇਨ ਨੰਬਰ ਅਤੇ ਟੋਲ ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button