Punjab

24 ਮਈ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਅਤੇ ਸ਼ੈਸਨ ਜੱਜ

ਅੰਮ੍ਰਿਤਸਰ, 19 ਮਈ 2025-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੈਬਰ ਸਕੱਤਰ,  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 10.05.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਣੀ ਸੀ ਪਰ NALSA ਦੀਆਂ ਹਦਾਇਤਾਂ ਅਨੁਸਾਰ ਭਾਰਤੀ ਸਰਹੱਦ ਉੱਤੇ ਤਣਾਅ ਵਰਗੇ ਹਾਲਤ ਬਣ ਗਏ ਸਨ ਜਿਸ ਕਰਕੇ 10.05.2025 ਨੂੰ ਕੌਮੀ ਲੋਕ ਅਦਾਲਤ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ । ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ, ਵੱਲੋ ਦੱਸਿਆ ਕਿ ਹੁਣ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲੇ ਵਿੱਚ 24.05.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਬੈਕਾਂ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈੱਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਬਿਜਲੀ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਅਤੇ ਦਫਤਰ ਦੇ ਨੰਬਰ 0183-2220205 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

Related Articles

Leave a Reply

Your email address will not be published. Required fields are marked *

Back to top button