Punjab

ਅਜ਼ਾਦੀ ਸੰਗਰਾਮ, ਭਾਰਤ-ਪਾਕਿ ਯੁੱਧ, ਅਤਿਵਾਦ ਖ਼ਿਲਾਫ਼ ਯੁੱਧ ਪਿੱਛੋਂ ਹੁਣ ਪੰਜਾਬੀ ਨਸ਼ਿਆਂ ਵਿਰੁੱਧ ਯੁੱਧ ਜਿੱਤਣ ਦਾ ਇਤਿਹਾਸ ਲਿਖਣਗੇ – ਧਾਲੀਵਾਲ

ਮੰਤਰੀ ਧਾਲੀਵਾਲ ਦੀ ਅਗਵਾਈ ‘ਚ ਖਾਨੋਵਾਲ, ਗੁੱਝਾਪੀਰ ਤੇ ਰੋਖੇ ਵਿਖੇ ਹੋਈਆਂ ਨਸ਼ਾ ਮੁਕਤੀ ਯਾਤਰਾ ਰੈਲੀਆਂ

ਅਜਨਾਲਾ, 19 ਮਈ-  ਅੱਜ ਹਲਕਾ ਵਿਧਾਇਕ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਇੰਚਾਰਜ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਾਦੀ ਦਾ ਯੁੱਧ ਜਿੱਤਣ ਪਿੱਛੋਂ ਭਾਰਤ-ਪਾਕਿ ਹੋਏ ਯੁੱਧਾਂ ਤੇ ਅਤਿਵਾਦ ਵਿਰੁੱਧ ਯੁੱਧ ‘ਚ ਹਾਸਲ ਕੀਤੀਆਂ ਮਾਣ ਮੱਤੀਆਂ ਜਿੱਤਾਂ ਵਾਂਗ ਹੀ ਪੰਜਾਬੀ ਅੱਜ ਯੁੱਧ ਨਸ਼ਿਆਂ ਵਿਰੁੱਧ ਜਿੱਤ ਕੇ ਸੁਨਹਿਰੇ ਅੱਖਰਾਂ ‘ਚ ਇਤਿਹਾਸ ਲਿਖਣ ਜਾ ਰਹੇ ਹਨ। ਅਤੇ ਪੰਜਾਬੀਆਂ ਵਲੋਂ ਨਸ਼ਿਆਂ ਦਾ ਖਾਤਮਾ ਕੀਤੇ ਜਾਣ ਨਾਲ ਪੰਜਾਬ ਦੀ ਸੱਤਾ ‘ਤੇ ਅਜਾਦੀ ਪਿੱਛੋਂ 70 ਸਾਲ ਕਾਬਜ਼ ਰਹੇ ਕਾਂਗਰਸੀਆਂ , ਅਕਾਲੀਆਂ ਅਤੇ ਭਾਜਪਾ ਆਗੂਆਂ ਦੇ ਉਹ ਭਰਮ ਢਹਿ ਢੇਰੀ ਹੋ ਜਾਣਗੇ, ਜਿੰਨ੍ਹਾਂ ‘ਚ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੇ ਸਹਿਯੋਗ ਨਾਲ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦਾ ਸਰਗਰਮ ਹਿੱਸਾ ਬਨਣ ਦੀ ਬਜਾਏ ਇਨ੍ਹਾਂ ਰਵਾਇਤੀ ਪਾਰਟੀਆਂ ਵਲੋਂ ਗੁੰਮਰਾਹਕੁੰਨ ਪ੍ਰਚਾਰ ‘ਚ ਪਾਲੇ ਜਾ ਰਹੇ ਭਰਮ ਕਿ ਪੰਜਾਬ ‘ਚ ਸੂਬਾ ਮਾਨ ਸਰਕਾਰ ਨਾ ਤਾਂ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਸਕੇਗੀ, ਅਤੇ ਨਾ ਹੀ ਨਸ਼ਿਆਂ ਦਾ ਖਾਤਮਾ ਕਰ ਸਕੇਗੀ। ਕੈਬਨਿਟ ਮੰਤਰੀ ਸ: ਧਾਲੀਵਾਲ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਨਸ਼ਾ ਮੁੱਕਤੀ ਯਾਤਰਾ ਦੌਰਾਨ ਹਲਕੇ ਦੇ ਪਿੰਡ ਖਾਨੋਵਾਲ, ਗੁੱਝਾਪੀਰ, ਤੇ ਰੋਖੇ ਵਿਖੇ ਕਰਵਾਈਆਂ ਗਈਆਂ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ੇ ਦੇ ਪਸਾਰੇ ਲਈ ਸਾਬਕਾ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੂੰ ਇਲਜ਼ਾਮਾਂ  ਦੇ ਕਟਹਿਰੇ ‘ਚ ਖੜਾ ਕਰਦਿਆਂ ਕਿਹਾ ਕਿ ਇਨ੍ਹਾਂ ਸਾਬਕਾ ਸਰਕਾਰਾਂ ਦੇ ਆਗੂਆਂ ਤੇ ਕਾਰਕੁੰਨਾਂ ਵਲੋਂ ਸੌਖੇ ਢੰਗ ਨਾਲ ਪੈਸੇ ਦੀ ਕਮਾਈ ਲਈ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦਿਆਂ ਕਥਿਤ ਤੌਰ ਤੇ ਲਾਲ ਬੱਤੀ ਵਾਲੀਆਂ ਗੱਡੀਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਰਹੀਆਂ ਸਨ। ਜਦੋਂਕਿ ਮੁੱਖ ਮੰਤਰੀ ਸ: ਮਾਨ ਵਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲੀਸ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ। ਅਤੇ ਸਰਕਾਰ ਵਲੋਂ ਕਿਸੇ ਕਿਸਮ ਦੀ ਸਿਆਸੀ ਦਖਲ ਅੰਦਾਜ਼ੀ ਨਾ ਪਹਿਲੋਂ ਕੀਤੀ ਜਾ ਰਹੀ ਸੀ, ਨਾ ਹੁਣ ਕੀਤੀ ਜਾ ਰਹੀ ਹੈ, ਸਗੋਂ ਨਸ਼ਾ ਤਸਕਰਾਂ ਪ੍ਰਤੀ ਢਿੱਲੜ ਰਵੱਈਆ ਅਪਣਾਉਣ ਵਾਲੇ ਪੁਲੀਸ ਅਫਸਰਾਂ ਤੇ ਮੁਲਾਜਮਾਂ ਵਿਰੁੱਧ ਵੀ ਵਿਭਾਗੀ ਕਾਰਵਾਈੌ ਕਰਨ ਤੋਂ ਸੰਕੋਚ ਨਹੀਂ ਕੀਤਾ ਜਾ ਰਿਹਾ। ਮੰਤਰੀ ਧਾਲੀਵਾਲ ਨੇ ਇਸ ਮੌਕੇ ਤੇ ਮੌਜੂਦ ਅਧਿਕਾਰੀਆਂ ਸਣੇ ਪੰਚਾਇਤਾਂ , ਨੰਬਰਦਾਰਾਂ , ਡਿਫੈਂਸ ਕਮੇਟੀਆਂ ਨੂੰ ਸਮੂਹਿਕ ਤੌਰ ਤੇ ਨਸ਼ਿਆਂ ਵਿਰੁੱਧ ਹਲਫ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਜੰਗ ਤੇ ਅਮਨ ਪਸੰਦ ਨਾਗਰਿਕਾਂ ਦੇ ਆਪ ਮੁਹਾਰੇ ਸਹਿਯੋਗ ਨਾਲ ਫਤਿਹ ਹਾਸਲ ਕਰਨ ਜਾ ਰਹੀ ਹੈ। ਜਿਕਰਯੋਗ ਹੈ ਕਿ ਅੱਜ ਦੀਆਂ ਉਕਤ ਨਸ਼ਾ ਮੁਕਤੀ ਯਾਤਰਾ ਰੈਲੀਆਂ ‘ਚ ਔਰਤਾਂ ਨੇ  ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਐਸਡੀਐਮ ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਡੀਐਸਪੀ ਅਜਨਾਲਾ ਸ: ਗੁਰਵਿੰਦਰ ਸਿੰਘ ਔਲਖ, ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਪੰਚ ਸਰਪੰਚ, ਡਿਫੈਂਸ ਕਮੇਟੀਆਂ ਤੇ ਮੋਹਤਬਰ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button