Punjab

ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਚੰਗਾ ਵਿੱਦਿਅਕ ਮਾਹੌਲ ਦੇਣ ਲਈ ਵਚਨਬੱਧ : ਭੁੱਲਰ

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ, 23 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਗਏ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਰੱਖਿਅਤ ਅਤੇ ਵਧੀਆ ਮਾਹੌਲ ਮਿਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਾਂ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਸਾਂਦਾ ਮੌਜਾ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ, ਪ੍ਰਿੰਸੀਪਲ ਸ਼੍ਰੀ ਅਨਕੂਲ ਪੰਛੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਦੇਸ਼ ਅਤੇ ਸਮਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਦੇ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਮਿਲ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਆਰੰਭ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨਾਂ ਗੰਭੀਰ ਹੈ। ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ,ਚੇਅਰਮੈਨ ਬਲਰਾਜ ਸਿੰਘ ਕਟੋਰਾ, ਗੁਰਜੀਤ ਸਿੰਘ ਚੀਮਾ, ਬਲਦੇਵ ਸਿੰਘ ਮੱਲ੍ਹੀ, ਸੈਂਟਰ ਹੈੱਡ ਟੀਚਰ ਅਟਾਰੀ ਮੈਡਮ ਮਨਜਿੰਦਰ ਕੌਰ, ਮਹਿੰਦਰ ਸਿੰਘ ਸ਼ੈਲੀ ਸਟੇਟ ਅਵਾਰਡੀ , ਸੁਰਿੰਦਰ ਸਿੰਘ ਗਿੱਲ,ਬਲਕਾਰ ਸਿੰਘ ਗਿੱਲ, ਸੰਦੀਪ ਕੁਮਾਰ, ਹਰਪ੍ਰੀਤ ਕੌਰ ਹੈਡ ਟੀਚਰ ਗਿੱਲਾਂ, ਰਾਜੇਸ਼ ਮੱਕੜ, ਮੈਡਮ ਰਤਿੰਦਰ ਕੌਰ ਸਪਸ ਸਾਂਦਾ ਮੌਜਾ, ਸੀ.ਐੱਚ.ਟੀ. ਆਰਿਫ਼ ਕੇ ਮੈਡਮ ਰਾਧਿਕਾ, ਦਲਬੀਰ ਸਿੰਘ ਸਿੰਘ ਸਰਪੰਚ (ਸਾਂਦਾ ਮੌਜਾ), ਸਤਨਾਮ ਸਿੰਘ ਚੀਮਾ (ਸਾਂਦਾ ਮੌਜਾ), ਸੰਦੀਪ ਧਵਨ (ਬਲਾਕ ਪ੍ਰਧਾਨ), ਗੁਰਦੇਵ ਸਿੰਘ ਸਰਪੰਚ (ਆਰਿਫ਼ ਕੇ), ਗੁਰਪ੍ਰੀਤ ਸਿੰਘ ਸਰਪੰਚ (ਨਵਾਂ ਪਿੰਡ ਆਰਿਫ਼ ਕੇ) ਸੁਖਦੇਵ ਸਿੰਘ ਭੱਦਰੂ, ਦਵਿੰਦਰ ਸਿੰਘ ਟੋਨਾ ਉੱਪਲ, ਸੁਖਵਿੰਦਰ ਸਿੰਘ ਸਰਪੰਚ (ਬਸਤੀ ਖੇਮਕਰਨ), ਗੁਰਮੇਜ ਸਿੱਘ ਸਰਪੰਚ (ਨੱਥੂ ਵਾਲਾ), ਦਲਬੀਰ ਸਿੰਘ ਸਰਪੰਚ (ਹਸਤੀ ਵਾਲਾ), ਕੁਲਦੀਪ ਸਿੰਘ (ਪੀਰੂ ਵਾਲਾ) ਤੋਂ ਇਲਾਵਾ ਵਿਦਿਆਰਥੀਅ ਅਤੇ ਉਨਾਂ ਦੇ ਮਾਪੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button