Punjab

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਬਠਿੰਡਾ, 25 ਮਈ- ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਸਭਨਾਂ ਦੇ ਉਜੱਵਲ ਭਵਿੱਖ ਲਈ ਡਾ. ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ ਦੀ ਪ੍ਰੇਰਣਾ ਸਦਕਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਵਿਦਿਆਰਥੀਆਂ ਨੇ ਵਾਹਿਗੁਰੂ ਵੱਲੋਂ ਬਖ਼ਸ਼ੀਆਂ ਗਈਆਂ ਖੁਸ਼ੀਆਂ ਤੇ ਪ੍ਰਾਪਤੀਆਂ ਲਈ ਸ਼ੁਕਰਾਨਾ ਅਦਾ ਕੀਤਾ। ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਸਭਨਾਂ ਦੇ ਚੜਦੀ ਕਲਾ ਵਿਚ ਰਹਿਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਡਾ. ਸ਼ਰਮਾ ਡਾਇਰੈਕਟਰ ਸਪੋਰਟਸ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਆਪਣਾ ਸਮਾਂ ਖੇਡ ਮੈਦਾਨ ਵਿਚ ਗੁਜਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਸ਼ਰੀਰ ਵਿਚ ਤੰਦਰੁਸਤ ਦਿਮਾਗ ਦਾ ਵਾਸ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਇਸ ਨੂੰ ਸੰਭਾਲਣ ਲਈ ਹਰ ਰੋਜ਼ ਲਗਭਗ ਇੱਕ ਘੰਟਾ ਕਸਰਤ ਕਰਨ ਦਾ ਮਸ਼ਵਰਾ ਦਿੱਤਾ। ਡਾ. ਜਸਵਿੰਦਰ ਸਿੰਘ, ਐਸੋਸਿਏਟ ਡੀਨ ਵੱਲੋਂ ਵਿਦਿਆਰਥੀਆਂ ਨੂੰ ਜੀਕੇਯੂ ਵਿਖੇ ਚੱਲ ਰਹੇ ਸਿਹਤ ਸਬੰਧੀ ਕੋਰਸਾਂ ਤੇ ਇਸ ਖੇਤਰ ਵਿਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

Related Articles

Leave a Reply

Your email address will not be published. Required fields are marked *

Back to top button