Punjab

ਪੁੱਤ ਦੀ ਮੌਤ ਦਾ ਇਨਸਾਫ਼ ਨਾ ਮਿਲਣ ‘ਤੇ ਮਾਪਿਆ ਵਲੋਂ ਫ਼ਾਜ਼ਿਲਕਾ-ਫਿਰੋਜ਼ਪੁਰ ‘ਤੇ ਬਣੇ ਫਲਾਈ ਓਵਰ ‘ਤੇ ਕੀਤਾ ਧਰਨਾ ਪ੍ਰਦਰਸ਼ਨ

ਫਾਜ਼ਿਲਕਾ, 26 ਮਈ- ਪੁੱਤ ਦੀ ਮੌਤ ਦਾ ਇਨਸਾਫ਼ ਨਾ ਮਿਲਣ ‘ਤੇ ਮਾਪਿਆ ਵਲੋਂ ਫ਼ਾਜ਼ਿਲਕਾ ਫਿਰੋਜ਼ਪੁਰ ‘ਤੇ ਬਣੇ ਫਲਾਈਓਵਰ ‘ਤੇ ਧਰਨਾ ਪ੍ਰਦਰਸ਼ਨ ਕਰ ਕੇ ਰੋਸ ਪ੍ਰਗਟ ਕੀਤਾ ਗਿਆ।ਜਾਣਕਾਰੀ ਮੁਤਾਬਕ ਬੀਤੀ 22 ਅਪ੍ਰੈਲ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਬਾਹਰ ਇਕ ਨੌਜਵਾਨ ਨੂੰ ਅਣ-ਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜਿਸ ਦੀ ਮੌਤ ਤੋਂ ਬਾਅਦ ਫਾਜ਼ਿਲਕਾ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ। ਪਰ ਉਕਤ ਮੁਕੱਦਮੇ ਵਿਚ ਕਾਰਵਾਈ ਨਾ ਹੋਣ ਦੇ ਦੋਸ਼ ਲਗਾਉਂਦੇ ਹੋਏ ਅਤੇ ਦੋਸ਼ੀਆਂ ਨੂੰ ਨਾ ਫੜੇ ਜਾਣ ਦੇ ਰੋਸ ਵਿਚ ਮ੍ਰਿਤਕ ਸਾਹਿਲਪ੍ਰੀਤ ਦੇ ਮਾਤਾ ਪਿਤਾ ਅਤੇ ਪਿੰਡ ਵਾਸੀਆਂ ਵਲੋਂ ਪੁੱਤ ਦੀ ਮੌਤ ਦਾ ਇਨਸਾਫ ਨਾ ਮਿਲਣ ‘ਤੇ ਮਾਪਿਆ ਵਲੋਂ ਫ਼ਾਜ਼ਿਲਕਾ ਫਿਰੋਜ਼ਪੁਰ ‘ਤੇ ਬਣੇ ਫਲਾਈਓਵਰ ਜਾਮ ਕਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨਾਲ ਸੜਕ ਉੱਪਰ ਟਰੱਕਾਂ ਅਤੇ ਕਾਰਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਮਿਤ੍ਰਕ ਸਾਹਿਲ ਦੀ ਮਾਤਾ ਮਲਕੀਤ ਕੌਰ ਨੇ ਦੱਸਿਆ ਕਿ ਅੱਜ ਪੂਰਾ ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ । ਉਨ੍ਹਾਂ ਕਿ ਕਿ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ,ਨਾਲ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਨ੍ਹਾਂ ਵੱਲੋਂ ਏਥੇ ਸੜਕ ‘ਤੇ ਹੀ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਜਾਵੇਗੀ।

Related Articles

Leave a Reply

Your email address will not be published. Required fields are marked *

Back to top button