Punjab

ਰੰਧਾਵਾ ਨੇ ਲਾਲੜੂ, ਲਾਲੜੂ ਮੰਡੀ, ਨਗਲਾ ਅਤੇ ਟਰੜਕ ਵਿਖੇ ਕਰੀਬ  66.87 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕਾਰਜ ਕੀਤੇ ਸਮਰਪਿਤ

ਸਿੱਖਿਆ ਢਾਂਚੇ ਦਾ ਵਿਕਾਸ ਕਰ ਕੇ ਪੰਜਾਬ ਸਰਕਾਰ ਨੇ ਸੂਬੇ ਦੀ ਤਰੱਕੀ ਦੇ ਬੀਜ ਬੀਜੇ: ਕੁਲਜੀਤ ਸਿੰਘ ਰੰਧਾਵਾ

ਲਾਲੜੂ, 28 ਮਈ 2025: ਮੁੱਖ ਮੰਤਰੀ, ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਵਧੀਆਂ ਬਨਾਉਣ ਵਾਸਤੇ ਵਿੱਢੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਿੱਖਿਆ ਢਾਂਚੇ ਦਾ ਵਿਕਾਸ ਹੋ ਰਿਹਾ ਹੈ, ਜਿਸ ਨਾਲ ਸੂਬੇ ਵਿੱਚ ਤਰੱਕੀ ਦੇ ਬੀਜ ਬੀਜੇ ਗਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਲਾਲੜੂ ਵਿਖੇ ਕਰੀਬ 14 ਲੱਖ 73 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਚਾਰਦੀਵਾਰੀ ਅਤੇ ਸਮਾਰਟ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ, ਲਾਲੜੂ ਮੰਡੀ ਵਿਖੇ 41 ਲੱਖ 9 ਹਜਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਚਾਰ ਆਧੁਨਿਕ ਕਮਰੇ, ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਪਿੰਡ ਨਗਲਾ ਵਿਖੇ 2 ਲੱਖ 95 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ  ਅਤੇ ਸਰਕਾਰੀ ਮਿਡਲ ਸਕੂਲ, ਟਰੜਕ ਵਿਖੇ 8 ਲੱਖ 10 ਹਜ਼ਾਰ 720 ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ  ਵਿਦਿਆਰਥੀਆਂ ਨੂੰ ਅਰਪਿਤ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹਨਾਂ ਵਿੱਚ ਸਿੱਖਿਆ ਖੇਤਰ ਨੂੰ ਮਿਸਾਲੀ ਬਣਾਉਣਾ ਪਹਿਲ ਦੇ ਅਧਾਰ ਉੱਤੇ ਸ਼ਾਮਲ ਸੀ, ਜਿਸ ਨੂੰ ਪੂਰਾ ਕਰਨ ਹਿਤ ਸਰਕਾਰ ਨੇ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਤੇ ਅੱਜ ਉਸ ਮਿਹਨਤ ਨੂੰ ਬੂਰ ਪਿਆ ਹੈ ਤੇ ਸਕੂਲਾਂ ਵਿੱਚ ਜਿਹੜੀਆਂ ਵੀ ਕਮੀਆਂ ਸਨ, ਉਹ ਪੂਰੀਆਂ ਕਰ ਕੇ ਸਕੂਲਾਂ ਨੂੰ ਮਿਸਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਸਮਾਂ ਸੀ ,ਜਦੋਂ ਆਮ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ। ਇਸ ਮੌਕੇ ਨਗਰ ਕੌਂਸ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਕੌਸਲਰ ਪਵਨ ਕੁਮਾਰ ਸਮੇਤ ਗੁਰਪ੍ਰੀਤ ਸਿੰਘ ਵਿਰਕ ਸਿੱਖਿਆ ਕੋਆਰਡੀਨੇਟਰ, ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button