
ਜਸਵਿੰਦਰ ਸਿੰਘ ਸੰਧੂ/ਬਾਲ ਕਿਸ਼ਨ
ਫ਼ਿਰੋਜ਼ਪੁਰ, 28 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ/ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਸ਼ਾਹ, ਸਰਕਾਰੀ ਪ੍ਰਾਇਮਰੀ ਸਕੂਲ ਲੱਲ੍ਹੇ, ਸਰਕਾਰੀ ਪ੍ਰਾਇਮਰੀ ਸਕੂਲ ਮਾਛੀਬੁਗਰਾ, ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਜਵਾਹਰ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ /ਹਾਈ ਸਕੂਲ ਭੰਗਾਲੀ ਨਾਰਾਇਣਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਘੱਲ ਖੁਰਦ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਅੰਮ੍ਰਿਤਪਾਲ ਸਿੰਘ ਬਰਾੜ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਕੇ ਚੰਗੀ ਮੁਹਾਰਤ ਹਾਸਲ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੇ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ,ਤਲਵਿੰਦਰ ਸਿੰਘ ਖਾਲਸਾ, ਸੁਮਨ ਬਾਲਾ ਅਮਨਦੀਪ ਸਿੰਘ ਬਲਾਕ ਮੀਡੀਆ ਕੋਆਰਡੀਨੇਟਰ, ਸਰਬਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਖਾਲਸਾ, ਹਰਮੰਦਰ ਸਿੰਘ ਸੀ.ਐੱਚ.ਟੀ., ਸੰਦੀਪ ਕਟਾਰੀਆ, ਰਜਿੰਦਰ ਸਿੰਘ ਰਾਜਾ ਹੈੱਡ ਟੀਚਰ, ਟੋਨੀ ਕੱਕੜ ਇੰਚਾਰਜ, ਅਮਰਜੀਤ ਕੌਰ, ਸ਼ਲਿੰਦਰ ਕੁਮਾਰ,ਪਾਰਸ ਕੁਮਾਰ, ਸਤਨਾਮ ਸਿੰਘ ਸੁਸਾਇਟੀ ਪ੍ਰਧਾਨ, ਕੁਲਦੀਪ ਸਿੰਘ ਸਰਕਲ ਪ੍ਰਧਾਨ, ਸੁਖਪ੍ਰੀਤ ਸਿੰਘ ਘੱਲ ਖੁਰਦ, ਕੁਲਦੀਪ ਸਿੰਘ ਨੰਬਰਦਾਰ,ਤਾਲਮੇਲ ਕਮੇਟੀ ਮੈਂਬਰ, ਹਰਪ੍ਰੀਤ ਸਿੰਘ ਫਿਰੋਜਸ਼ਾਹ, ਦਵਿੰਦਰ ਸਿੰਘ ਸਰਪੰਚ ਰੱਤਾ ਖੇੜਾ, ਰਜਿੰਦਰ ਸਿੰਘ ਸਰਪੰਚ ਵਲੂਰ, ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।



