
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ , 28 ਮਈ- ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ।



