
ਫਰੀਦਕੋਟ, 29 ਮਈ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲੇਆਣਾ ਅਤੇ ਸਰਕਾਰੀ ਹਾਈ ਸਕੂਲ ਢੀਮਾਂ ਵਾਲੀ ਵਿਖੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਵੱਲੋਂ ਸਮਾਜਿਕ ਬੁਰਾਈਆ ਖਿਲਾਫ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ, ਹਵਾ ਤੇ ਪਾਣੀ ਦੀ ਰੋਕਥਾਮ ਕਰਨ ਲਈ ਪ੍ਰੇਰਿਤ ਕਰਦਿਆਂ ਕਾਪੀਆਂ ਵੰਡੀਆਂ। ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਫਰੀਦਕੋਟ ਦੇ ਬਾਨੀ ਭਾਈ ਗੁਰਪ੍ਰੀਤ ਸਿੰਘ ਚੰਦਬਾਜਾ ਵੱਲੋਂ ਵਾਤਾਵਰਨ ਸਬੰਧੀ, ਕੈਂਸਰ ਸਬੰਧੀ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਆਵਾਜ਼ ਬੁਲੰਦ ਕਰਨ ਲਈ ਕੀਤੇ ਜਾ ਰਹੇ ਸਮੁੱਚੀ ਟੀਮ ਵੱਲੋਂ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸ਼ਾ ਕੀਤੀ ਜਾ ਰਹੀ ਹੈ। ਇਹਨਾਂ ਉਪਰਾਲਿਆਂ ਨੂੰ ਸਬੰਧੀ ਸੰਸਥਾਂ ਵੱਲੋਂ ਸੈਮੀਨਾਰ ਲਗਾਤਾਰ ਜਾਰੀ ਹਨ। ਇਸ ਮੌਕੇ ਹਰਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕੀਤਾ ਅਤੇ ਚੰਗਾ ਜੀਵਨ ਜਿਉਣ ਦੀ ਜਾਂਚ ਦੱਸੀ। ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਨੇ ਕੋਟਕਪੂਰਾ ਗਰੁੱਪ ਆਫ਼ ਫ਼ੈਮਿਲੀਸ ਕੈਨੇਡਾ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਇਸ ਸੰਸਥਾ ਵੱਲੋਂ ਕਾਪੀਆਂ ਦੀ ਸੇਵਾ ਕੀਤਾ ਜਾਂਦੀ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਫਰੀਦਕੋਟ ਧਰਤੀ, ਹਵਾ, ਪਾਣੀ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਵੀ ਸੰਸਥਾ ਵਡਮੁੱਲਾ ਯੋਗਦਾਨ ਪਾ ਰਹੀ ਹੈ। ਪ੍ਰਿੰਸੀਪਲ ਪਰਮਜੀਤ ਕੌਰ ਜਲਾਲੇਆਣਾ ਅਤੇ ਪ੍ਰਿੰਸੀਪਲ ਰਵਿੰਦਰ ਸਿੰਘ ਨੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਅਤੇ ਵਾਤਾਵਰਣ ਹਵਾ ਪਾਣੀ ਨੂੰ ਪਲੀਤ ਹੋਣ ਤੋਂ ਰੋਕਣ ਦੀ ਅਪੀਲ ਕੀਤੀ। ਇਸ ਮੌਕੇ ਹਰਵਿੰਦਰ ਸਿੰਘ, ਮੱਘਰ ਸਿੰਘ, ਰਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਅਤੇ ਸਕੂਲ ਸਟਾਫ ਹਰਜਸਦੀਪ ਸਿੰਘ, ਰਾਜ ਕੁਮਾਰ, ਗੁਰਪ੍ਰੀਤ ਸਿੰਘ, ਸੰਗੀਤਾ ਗੁਪਤਾ, ਪੂਨਮਰਾਣੀ, ਮਨਦੀਪ ਕੌਰ, ਸਰਬਜੀਤ ਕੌਰ, ਸੁਸ਼ਮ ਰਾਣੀ ਨਸੀਬਪਾਲ ਅਤੇ ਮੁੱਖ ਅਧਿਆਪਕਾ ਪਰਮਜੀਤ ਕੌਰ, ਰਜਨੀ, ਕਮਲਜੀਤ ਕੌਰ, ਰਮਿੰਦਰ ਕੌਰ, ਕੁਲਦੀਪ ਕੌਰ, ਲਖਵਿੰਦਰ ਕੌਰ, ਗੁਰਪਿੰਦਰ ਕੌਰ, ਰਿੰਕੂ ਕੁਮਾਰ ਆਦਿ ਸਕੂਲ ਦਾ ਸਟਾਫ ਹਾਜ਼ਰ। ਸਮੂਹ ਸਟਾਫ ਨੇ ਸੰਸਥਾ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਗਈ।



