
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 30 ਮਈ : ਚੰਡੀਗੜ੍ਹ ਪੁਲਿਸ ਕੰਪਲੈਕਸ ਵਿੱਚ ਵੀਰਵਾਰ ਦੇਰ ਰਾਤ ਇੱਕ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਾਂਸਟੇਬਲ ਦੀ ਪਛਾਣ ਕੈਲਾਸ਼ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਰਿਵਾਰ ਨਾਲ ਚੰਡੀਗੜ੍ਹ ਵਿੱਚ ਰਹਿ ਰਿਹਾ ਸੀ।ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਰਨ ਤੋਂ ਪਹਿਲਾਂ ਕੈਲਾਸ਼ ਨੇ ਆਪਣੇ ਮੋਬਾਈਲ ਫੋਨ ਦੇ ਸਟੇਟਸ ਵਿੱਚ ਲਿਖਿਆ ਸੀ – ਹਰ ਖੁਸ਼ੀ ਸੁੱਤੀ ਪਈ ਹੈ, ਜ਼ਿੰਦਗੀ ਸੁੱਤੀ ਪਈ ਹੈ। ਹੁਣ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮ੍ਰਿਤਕ ਕਿਸ ਤਰ੍ਹਾਂ ਦੇ ਮਾਨਸਿਕ ਤਣਾਅ ਵਿੱਚੋਂ ਗੁਜ਼ਰ ਰਿਹਾ ਸੀ, ਜਿਸ ਸਮੇਂ ਕੈਲਾਸ਼ ਨੇ ਆਪਣੇ ਆਪ ਨੂੰ ਗੋਲੀ ਮਾਰੀ, ਉਹ ਘਰ ਵਿੱਚ ਇਕੱਲਾ ਸੀ।



