Punjab

ਫਰੀਦਕੋਟ ਵਿੱਚ ਦਰਦਨਾਕ ਹਾਦਸਾ: ਸਰਕਾਰੀ ਬੱਸ ਨਾਲ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

ਫਰੀਦਕੋਟ, 1 ਜੂਨ, 2025: ਫਰੀਦਕੋਟ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਤਿੰਨ ਬਾਈਕ ਸਵਾਰਾਂ ਦੀ ਮੌਤ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰਾਂ ਦੀ ਟੱਕਰ ਪੀਆਰਟੀਸੀ ਬੱਸ ਨਾਲ ਹੋਈ। ਇਹ ਹਾਦਸਾ ਐਤਵਾਰ ਸਵੇਰੇ ਪਿੰਡ ਪੰਜਗਰਾਈ ਕਲਾਂ ਨੇੜੇ ਵਾਪਰਿਆ। ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ, ਜੋ ਬਾਘਾ ਪੁਰਾਣਾ (ਮੋਗਾ) ਦੇ ਵਸਨੀਕ ਹਨ। ਸਦਰ ਕੋਟਕਪੂਰਾ ਥਾਣੇ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button