Punjab

63 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਔਰਤ ਕਾਬੂ 

ਜਗਰਾਉਂ, 2 ਜੂਨ 2025 – ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾਕਟਰ ਅੰਕਰ ਗੁਪਤਾ ਵੱਲੋਂ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਅੱਜ ਇੱਕ ਔਰਤ ਨੂੰ 63 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਜਗਰਾਉਂ ਦੇ ਮੁਖੀ ਇੰਸਪੈਕਟਰ ਵਰਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਸਿਟੀ ਦੇ ਏਐਸਆਈ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਬਰਾਏ ਗਸਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਬਸ ਅੱਡਾ  ਰਾਏਕੋਟ ਜਗਰਾਉਂ ਮੌਜੂਦ ਸਨ ਤਾਂ ਉਹਨਾਂ ਨੂੰ ਮੁਖਬਰ  ਖਾਸ ਨੇ ਇਤਲਾਹ ਦਿੱਤੀ ਕਿ ਹਰਪ੍ਰੀਤ ਕੌਰ ਪਤਨੀ ਹਰਦੀਪ ਸਿੰਘ ਉਰਫ ਭਾਨਾ ਵਾਸੀ ਪ੍ਰਤਾਪ ਨਗਰ ਜਗਰਾਉਂ ਜੋ ਕਿ ਬਾਹਰਲੀ ਸਟੇਟ ਦੀ ਸ਼ਰਾਬ ਲਿਆ ਕੇ ਵੇਚਣ ਦੀ ਆਦੀ ਹੈ ਜੋ ਅੱਜ ਵੀ ਸ਼ਮਸ਼ਾਨ ਘਾਟ ਦੇ ਨੇੜੇ ਬੈਠੀ ਗਾਹਕਾਂ ਦੀ ਉਡੀਕ ਕਰ ਰਹੀ ਹੈ। ਜਿਸ ਨੂੰ ਰੇਡ ਕਰਕੇ ਕਾਬੂ ਕੀਤਾ ਗਿਆ ਅਤੇ ਉਸ ਦੀ ਨਿਸ਼ਾਨਦੇਹੀ ਤੇ ਉਸ ਕੋਲੋਂ 63 ਬੋਤਲਾਂ ਨਜਾਇਜ਼ ਸ਼ਰਾਬ ਮਾਰਕਾ ਅੰਪਾਇਰ ਨੰਬਰ ਇੱਕ ਸੌਂਫੀ ਬਰਾਮਦ ਹੋਈਆਂ ਹਨ। ਓਕਤ ਦੋਸ਼ਨ ਔਰਤ ਦੇ ਖਿਲਾਫ ਥਾਣਾ ਸਿਟੀ ਜਗਰਾਓ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button