
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 2 ਜੂਨ : ਮੁੱਖ ਮੰਤਰੀ ਭਗੰਵਤ ਮਾਨ ਦੀ ਰਿਹਾਇਸ਼ ਵਿਖੇ ਪੰਜਾਬ ਮੰਤਰੀ ਮੰਡਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 23 ਮਈ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ, ਜਿਸ ਵਿੱਚ “ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਆਫ ਮਿਊਂਸੀਪਲ ਪ੍ਰਾਪਰਟੀਜ਼ ਰੂਲਜ਼ 2021” ਵਿੱਚ ਮਹੱਤਵਪੂਰਨ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਸਰਕਾਰ ਨੇ ਜਾਇਦਾਦਾਂ ਦੀ ਅਲਾਟਮੈਂਟ ਤੋਂ ਬਾਅਦ ਵਿਕਰੀ ਵਿਚਾਰ ਜਮ੍ਹਾ ਕਰਨ ਦੀ ਸਮਾਂ ਸੀਮਾ ਘਟਾ ਕੇ 6 ਮਹੀਨੇ ਕਰਨ ਦਾ ਫੈਸਲਾ ਕੀਤਾ ਸੀ।



