Punjab

ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤੀ ਹੈਰੋਇਨ, ਲਾਹਣ ਤੇ ਸ਼ਰਾਬ

ਤਰਨਤਾਰਨ, 2 ਜੂਨ : ਜ਼ਿਲ੍ਹੇ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਆਦਿ ਬਰਾਮਦ ਕਰ ਕੇ 20 ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖ਼ਿਲਾਫ਼ ਇਲਾਕਿਆਂ ਨਾਲ ਸਬੰਧਤ ਥਾਣਿਆਂ ਵਿਚ ਐੱਨਡੀਪੀਐੱਸ ਤੇ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਮੁਖੀ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਮੋਟਰਸਾਈਕਲ ਸਵਾਰ ਗੁਰਜੰਟ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਭਲੋਜਲਾ ਅਤੇ ਰਾਜਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘਵਾਸੀ ਭਲਾਈਪੁਰ ਡੋਗਰਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਚੌਂਕੀ ਫਤਿਆਬਾਦ ਦੇ ਇੰਚਾਰਜ ਏਐੱਸਆਈ ਗੁਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹਰਪ੍ਰੀਤ ਸਿੰਘ ਹੈਪੀ ਅਤੇ ਸੁਖਵਿੰਦਰ ਸਿੰਘ ਰਾਜੂ ਪੁੱਤਰ ਪ੍ਰਗਟ ਸਿੰਘ ਵਾਸੀ ਫੈਲੋਕੇ ਨੂੰ ਪੀਰਾਂ ਵਾਲੀ ਜਗ੍ਹਾ ਕੋਲੋਂ ਨਸ਼ਾ ਕਰਦਿਆਂ ਕਾਬੂ ਕੀਤਾ। ਇਸੇ ਤਰ੍ਹਾਂ ਹੀ ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਰਵੀ ਸ਼ੰਕਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਧਰਮਪ੍ਰੀਤ ਸਿੰਘ ਪ੍ਰੀਤ ਪੁੱਤਰ ਸਲਵਿੰਦਰ ਸਿੰਘ ਵਾਸੀ ਖਵਾਸਪੁਰ ਨੂੰ 7 ਗ੍ਰਾਮ ਹੈਰੋਇਨ ਅਤੇ ਥਾਣਾ ਖੇਮਕਰਨ ਦੇ ਮੁਖੀ ਸਬ ਇੰਸਪੈਕਟਰ ਗੁਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪ੍ਰਤਾਪ ਸਿੰਘ  ਪੁੱਤਰ ਬਲਵੀਰ ਸਿੰਘ ਵਾਸੀ ਵਾਰਡ 3 ਖੇਮਕਰਨ ਨੂੰ 6.90 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਏਐੱਸਆਈ ਹਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਕਰਨਦੀਪ ਸਿੰਘ ਕਰਨ ਪੁੱਤਰ ਸਾਹਿਬ ਸਿੰਘ ਵਾਸੀ ਸੁਰਸਿੰਘ ਨੂੰ ਹੈਰੋਇਨ ਲੱਗੀ ਪੰਨੀ ਆਦਿ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਥਾਣਾ ਵਲਟੋਹਾ ਦੇ ਏਐੱਸਆਈ ਅਮਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਦਵਿੰਦਰਬੀਰ ਸਿੰਘ ਹੈਪੀ ਪੁੱਤਰ ਮਨਜੀਤ ਸਿੰਘ ਵਾਸੀ ਭਾਈ ਲੱਧੂ ਨੂੰ ਡਿੱਬੀਪੁਰ ਕੋਲੋਂ ਹੈਰੋਇਨ ਨਾਲ ਲਿੱਬੜੀ ਪੰਨੀ ਤੇ ਦਸ ਰੁਪਏ ਦੇ ਨੋਟ ਦੀ ਬਣੀ ਪਾਈਪ ਸਣੇ ਨਸ਼ਾ ਕਰਦਿਆਂ ਕਾਬੂ ਕੀਤਾ। ਥਾਣਾ ਖਾਲੜਾ ਦੇ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਜੰਟ ਸਿੰਘ ਭੋਲਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਾੜੀਮੇਘਾ ਨੂੰ 10 ਗ੍ਰਾਮ ਹੈਰੋਇਨ, ਥਾਣਾ ਸਿਟੀ ਪੱਟੀ ਅਧੀਨ ਆਉਂਦੀ ਚੌਕੀ ਕੈਰੋਂ ਦੇ ਇੰਚਾਰਜ ਏਐੱਸਆਈ ਬਲਬੀਰ ਸਿੰਘ ਨੇ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਕੋਲੋਂ ਜਗਜੀਤ ਸਿੰਘ ਜੱਗੂ ਪੁੱਤਰ ਬਲਵਿੰਦਰ ਸਿੰਘ ਵਾਸੀ ਲੋਹੁਕਾ ਨੂੰ 262 ਗ੍ਰਾਮ ਹੈਰੋਇਨ ਅਤੇ ਥਾਣਾ ਸਿਟੀ ਪੱਟੀ ਦੀ ਮਹਿਲਾ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਰਵਿੰਦਰ ਸਿੰਘ ਪੁੱਤਰ ਬਰਖਾ ਸਿੰਘ ਵਾਸੀ ਪਿੰਡ ਬੋਪਾਰਾਏ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਕੇਸ ਵਿਚ ਨਾਮਜ਼ਦ ਕੀਤਾ ਹੈ। ਥਾਣਾ ਖੇਮਕਰਨ ਦੇ ਮੁਖੀ ਸਬ ਇੰਸਪੈਕਰ ਗੁਰਿੰਦਰ ਸਿੰਘ ਨੇ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਭੂਰਾ ਕੋਹਨਾ ਨੂੰ 7.20 ਗ੍ਰਾਮ ਹੈਰੋਇਨ, ਥਾਣਾ ਕੱਚਾ ਪੱਕਾ ਦੇ ਮੁਖੀ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਜੁਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੂੰ ਹੈਰੋਇਨ ਨਾਲ ਲਿੱਬੜੀ ਪੰਨੀ ਤੇ ਲਾਈਟਰ, ਥਾਣਾ ਭਿੱਖੀਵਿੰਡ ਦੇ ਏਐੱਸਆਈ ਕੁਲਵਿੰਦਰਪਾਲ ਨੇ ਵਿਜੇ ਪੁੱਤਰ ਕੁਲਦੀਪ ਸਿੰਘ ਵਾਸੀ ਭਿੱਖੀਵਿੰਡ ਨੂੰ ਲਾਈਟਰ ਤੇ ਪੰਨੀ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਸਤਨਾਮ ਸਿੰਘ ਕਾਲੀਆ ਪੁੱਤਰ ਕਾਲਾ ਸਿੰਘ ਵਾਸੀ ਮੁਰਾਦਪੁਰ ਅਤੇ ਜੱਗਪ੍ਰੀਤ ਸਿੰਘ ਜੋਰਾ ਪੁੱਤਰ ਵੀਰ ਸਿੰਘ ਵਾਸੀ ਮੱਲੀਆ ਨੂੰ 14 ਗ੍ਰਾਮ ਹੈਰੋਇਨ, ਥਾਣਾ ਸਰਾਏ ਅਮਾਨਤ ਖਾਂ ਦੇ ਏਐੱਸਆਈ ਸਾਹਿਬ ਸਿੰਘ ਨੇ ਕੁਲਦੀਪ ਸਿੰਘ ਕਾਕਾ ਪੁੱਤਰ ਬਲਵਿੰਦਰ ਸਿੰਘ ਵਾਸੀ ਢੰਡ ਨੂੰ 6 ਗ੍ਰਾਮ ਹੈਰੋਇਨ ਅਤੇ ਥਾਣਾ ਝਬਾਲ ਦੀ ਸਬ ਇੰਸਪੈਕਟਰ ਰਾਣੀ ਕੌਰ ਨੇ ਰਛਪਾਲ ਸਿੰਘ ਨੋਨੀ ਪੁੱਤਰ ਬਾਜ ਸਿੰਘ ਵਾਸੀ ਗੱਗੋਬੂਹਾ ਨੂੰ 77 ਗ੍ਰਾਮ ਹੈਰੋਇਨ ਤੇ 7800 ਰੁਪਏ ਦੀ ਨਕਦੀ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button