Punjab

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਪੁੱਜੇ ਪਟਿਆਲਾ ਜੇਲ੍ਹ, ਕੀਤੀ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ, 3 ਜੂਨ :  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਪੁੱਜੇ ਹਨ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਰਾਜੋਆਣਾ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਜਿਸ ਨੂੰ 2007 ਵਿੱਚ ਫਾਂਸੀ ਦੀ ਸਜ਼ਾ ਵੀ ਸੁਣਾਈ ਗਈ ਸੀ। 2012 ਵਿੱਚ ਜਦੋਂ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੇਣ ਲਈ ਦਿਨ ਮੁਕੱਰਰ ਕੀਤਾ ਗਿਆ ਸੀ, ਤਾਂ ਰਾਜੋਆਣਾ ਵੱਲੋਂ ਕੋਈ ਵੀ ਕਾਨੂੰਨੀ ਚਾਰਾਜੋਈ ਨਾ ਕਰਨ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਦੇ ਅਧਾਰ ‘ਤੇ ਰਾਸ਼ਟਰਪਤੀ ਨੇ ਫਾਂਸੀ ‘ਤੇ ਰੋਕ ਲਾ ਕੇ ਫਾਈਲ ਅਗਲੇਰੀ ਕਾਰਵਾਈ ਲਈ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤੀ ਸੀ। ਓਦੋਂ ਤੋਂ ਹੀ ਇਸ ਫਾਈਲ ਤੇ ਫ਼ੈਸਲਾ ਨਹੀਂ ਹੋ ਸਕਿਆ ਹੈ। ਰਾਜੋਆਣਾ ਦੀ ਮੰਗ ਹੈ ਕਿ ਫਾਂਸੀ ਸਬੰਧੀ ਫੈਸਲੇ ਦਾ ਨਿਪਟਾਰਾ ਜਲਦੀ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button