Punjab

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾਣਗੇ ਕੈਂਪ

ਖਰੜ,  3 ਜੂਨ, 2025: ਆਮ ਲੋਕਾਂ ਨੂੰ  ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ 10 ਜੂਨ 2025 ਨੂੰ ਅਕਾਲਗੜ੍ਹ, 20 ਜੂਨ 2025 ਨੂੰ ਰੰਗੀਆਂ ਅਤੇ 27 ਜੂਨ 2025 ਨੂੰ ਮਜਾਤੜੀ (ਸਬ ਡਵੀਜ਼ਨ ਖਰੜ ਵਿੱਚ ਪੈਂਦੇ ਪਿੰਡਾਂ) ਵਿਖੇ ਲਗਾਏ ਜਾਣਗੇ।   ਇਹ ਜਾਣਕਾਰੀ ਦਿੰਦਿਆਂ ਖਰੜ ਸਬ ਡਵੀਜ਼ਨ ਦੇ ਐਸ.ਡੀ.ਐਮ. ਸ੍ਰੀਮਤੀ ਦਿਵਿਆ ਪੀ ਨੇ ਦੱਸਿਆ ਕਿ 10 ਜੂਨ 2025 ਨੂੰ ਖਰੜ ਸਬ ਡਵੀਜ਼ਨ ਦੇ ਪਿੰਡ  ਅਕਾਲਗੜ੍ਹ ਵਿਖੇ ਲਗਾਏ ਜਾਣ ਵਾਲੇ ਕੈਂਪ ਵਿਚ ਧੰਗਤਾਣਾ, ਤਾਜਪੁਰਾ, ਭੂਪਨਗਰ, ਅਕਾਲਗੜ੍ਹ, ਸੈਣੀਮਾਜਰਾ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ।  ਮਿਤੀ 20 ਜੂਨ 2025 ਨੂੰ ਖਰੜ ਸਬ ਡਵੀਜ਼ਨ ਦੇ ਪਿੰਡ ਰੰਗੀਆਂ ਵਿਖੇ ਲਗਾਏ ਜਾਣ ਵਾਲੇ ਕੈਂਪ ਵਿੱਚ ਰੰਗੀਆਂ, ਪੋਪਨਾਂ, ਚੋਲਟਾਂ ਕਲਾਂ, ਚੋਲਟਾ ਖੁਰਦ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਮਿਤੀ 27 ਜੂਨ 2025 ਨੂੰ ਖਰੜ ਸਬ ਡਵੀਜ਼ਨ ਦੇ ਪਿੰਡ ਮਜਾਤੜੀ ਵਿਖੇ ਲਗਾਏ ਜਾਣ ਵਾਲੇ ਕੈਂਪ ਵਿੱਚ ਮਜਾਤੜੀ, ਧੜਾਕ ਕਲਾਂ, ਧੜਾਕ ਖੁਰਦ, ਮੱਕੜਾਂ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਐਸ.ਡੀ.ਐਮ. ਖਰੜ, ਦਿਵਿਆ ਪੀ ਨੇ ਅੱਗੇ ਦੱਸਿਆ ਕਿ ਕੈਂਪ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।  ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀਆਂ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button