Punjab

105 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਨਕੋਦਰ, 4 ਜੂਨ : ਥਾਣਾ ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ 105 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਨ ਸੈਣੀ ਨੇ ਦੱਸਿਆ ਕਿ ਏਐੱਸਆਈ ਰਜਿੰਦਰ ਕੁਮਾਰ ਤੇ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਨੇ ਜੀਟੀ ਰੋਡ ਨੇੜੇ ਅਸਥਾਈ ਬੱਸ ਸਟੈਂਡ ’ਤੇ ਦੋ ਨੌਜਵਾਨਾਂ ਨੂੰ ਰੋਕਿਆ ਗਿਆ ਤੇ ਉਨ੍ਹਾਂ ਦੇ ਨਾਂ ਤੇ ਪਤੇ ਪੁੱਛੇ ਗਏ। ਇਨ੍ਹਾਂ ’ਚੋਂ ਇਕ ਨੇ ਆਪਣੀ ਪਛਾਣ ਗੌਰਵ ਉਰਫ਼ ਗੋਰਾ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਵਜੋਂ ਦੱਸੀ ਤੇ ਦੂਜੇ ਨੇ ਆਪਣੀ ਪਛਾਣ ਗੁਰਜੀਤ ਸਿੰਘ ਉਰਫ਼ ਜੱਗਾ ਵਾਸੀ ਪਿੰਡ ਮੁਜ਼ੱਫਰਪੁਰ ਵਜੋਂ ਦੱਸੀ। ਤਲਾਸ਼ੀ ਦੌਰਾਨ ਗੌਰਵ ਉਰਫ਼ ਗੋਰਾ ਤੋਂ 50 ਪਾਬੰਦੀਸ਼ੁਦਾ ਗੋਲ਼ੀਆਂ ਤੇ ਗੁਰਜੀਤ ਸਿੰਘ ਉਰਫ਼ ਜੱਗਾ ਤੋਂ 55 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਹਾਲਾਂਕਿ, ਦੋਵੇਂ ਨੌਜਵਾਨਾਂ ਨੂੰ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਵਿਰੁੱਧ ਐੱਨਡੀਪੀਐੱਸ ਐਕਟ ਦੀ ਧਾਰਾ 22-61-85 ਤਹਿਤ ਸਿਟੀ ਪੁਲਿਸ ਸਟੇਸ਼ਨ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button