Punjab

ਏ.ਡੀ.ਸੀ. ਵੱਲੋਂ  ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇਸੰਸ ਰੱਦ

ਐਸ ਏ ਐਸ ਨਗਰ, 4 ਜੂਨ 2025 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਐਸ.ਸੀ.ਓ. ਨੰਬਰ 22, ਸੈਕਟਰ 125, ਬੈਕਸਾਈਡ ਗੋਪਾਲ ਸਵੀਟਸ, ਨਿਊ ਸੰਨੀ ਇੰਨਕਲੇਵ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰੋਹਿਤ ਕੌਸਲ ਪੁੱਤਰ ਸ੍ਰੀ ਓਮ ਪ੍ਰਕਾਸ਼ ਕੌਸਲ ਮਕਾਨ ਨੰ: 122 ਰੈਜੀਡੈਂਸੀ ਵਿਹਾਰ, ਨੇੜੇ ਸੁਦਾਮਾ ਵਿਹਾਰ, ਖੁਰਲਾ ਕਿੰਗਰਾ, ਜਲੰਧਰ ਹੁਣ ਮਕਾਨ ਨੰ: 7166 ਨਿਊ ਸੰਨੀ ਇੰਨਕਲੇਵ, ਸੈਕਟਰ 125, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ  ਲਾਇਸੰਸ ਨੰ:316/ਆਈ.ਸੀ. ਮਿਤੀ 25.06.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 24.06.2024 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਨੰ: 316/ਆਈ.ਸੀ. ਮਿਤੀ 25.06.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

Related Articles

Leave a Reply

Your email address will not be published. Required fields are marked *

Back to top button