Punjab

ਟਿੱਪਰ ਹਾਦਸੇ ‘ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰਾਂ ਨੇ ਸਮਾਣਾ-ਪਟਿਆਲਾ ਮਾਰਗ ‘ਤੇ ਦਿੱਤਾ ਧਰਨਾ, ਮਿਲਣ ਪੁੱਜੇ CM Mann

ਸਮਾਣਾ, 7 ਜੂਨ  : ਟਿੱਪਰ ਹਾਦਸੇ ‘ਚ ਸਮਾਣਾ ਦੇ ਮਾਰੇ ਗਏ ਸੱਤ ਬੱਚਿਆਂ ਦੇ ਪਰਿਵਾਰਾਂ ਸਮੇਤ ਆਮ ਲੋਕਾਂ ਵੱਲੋਂ ਅੱਜ ਪਟਿਆਲਾ-ਸਮਾਣਾ ਸੜਕ ’ਤੇ ਇਨਸਾਫ ਦੀ ਮੰਗ ਨੂੰ ਲੈ ਕੇ ਧਰਨਾ ਲਾ ਦਿੱਤਾ ਹੈ। ਪਟਿਆਲਾ-ਸਮਾਣਾ ਮਾਰਗ ‘ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਣਾ ਪੁੱਜੇ ਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹਾਦਸਾ ਹੋਣ ਤੋਂ ਪੂਰਾ ਇਕ ਮਹੀਨੇ ਬਾਅਦ ਮੁੱਖ ਮੰਤਰੀ ਪਰਿਵਾਰਾਂ ਨੂੰ ਮਿਲਣ ਪਹੁੰਚੇ ਹਨ। ਪਰਿਵਾਰਾਂ ਦੀ ਮੰਗ ਹੈ ਕਿ ਹਾਦਸੇ ਦਾ ਕਾਰਨ ਬਣੇ ਟਿੱਪਰ ਮਾਲਕਾਂ ’ਤੇ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਧਰਨੇ ’ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸਮੇਤ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਸੜਕ ‘ਤੇ ਟੈਂਟ ਲਾ ਕੇ ਇਹ ਧਰਨਾ ਸ਼ੁਰੂ ਹੋ ਗਿਆ ਹੈ। ਮ੍ਰਿਤਕ ਬੱਚਿਆਂ ਦੀਆਂ ਮਾਵਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਉਹ ਇੱਥੋਂ ਨਹੀਂ ਉੱਠਣਗੀਆਂ। ਦੱਸਣਯੋਗ ਹੈ ਕਿ ਇਸ ਹਾਦਸੇ ‘ਚ ਸੱਤ ਬੱਚਿਆਂ ਸਮੇਤ ਇਕ ਡਰਾਈਵਰ ਦੀ ਮੌਤ ਹੋ ਗਈ ਸੀ।

Related Articles

Leave a Reply

Your email address will not be published. Required fields are marked *

Back to top button