
ਫ਼ਾਜ਼ਿਲਕਾ, 7 ਜੂਨ : ਫ਼ਾਜ਼ਿਲਕਾ ਪੁਲਿਸ ਨੇ 1 ਕਿਲੋ 33 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦਿਆਂ ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਹਰਦੇਵ ਸਿੰਘ ਇੰਚਾਰਜ ਥਾਣਾ ਸਦਰ ਫ਼ਾਜ਼ਿਲਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮੰਗਲ ਸਿੰਘ ਵੱਲੋਂ ਪੁਲਿਸ ਪਾਰਟੀ ਸਣੇ ਥਾਣਾ ਸਦਰ ਫ਼ਾਜ਼ਿਲਕਾ ਦੇ ਏਰੀਆ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਪਿੰਡ ਬੇਹ ਕਲੰਦਰ ਨੇੜੇ 02 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਹਨਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ਤੇ ਰੋਕਿਆ ਤਾਂ ਉਹਨਾਂ ਕੋਲ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਜਾਹਰ ਕੀਤਾ ਗਿਆ। ਜਿਸ ਦੌਰਾਨ ਲਵਦੀਪ ਸਿੰਘ ਗਿੱਲ, ਡੀਐਸਪੀ ਨੂੰ ਮੌਕੇ ਤੇ ਬੁਲਾ ਕੇ ਉਕਤ ਵਿਅਕਤੀਆਂ ਦੇ ਬੈਗ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿਲੋ 33 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਅਮਰ ਸਿੰਘ ਵਾਲਾ 33 ਐਲ ਐਲ ਡਬਲਯੂ ਪੀਲੀ ਬੰਗਾ ਹਨੂੰਮਾਨਗੜ੍ਹ ਰਾਜਸਥਾਨ ਅਤੇ ਜੈਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਖਾਰਾ ਚੱਕ, ਸਾਦੁਲ ਸ਼ਹਿਰ, ਸ੍ਰੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 145 ਮਿਤੀ 06-06-2025 ਜੁਰਮ 21(ਸੀ)/29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫ਼ਾਜ਼ਿਲਕਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀ ਹਰਦੀਪ ਸਿੰਘ ਦੇ ਖਿਲਾਫ ਪਹਿਲਾ ਵੀ ਐਂਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਹੈ।



