Punjab

ਮੁੱਖ ਮੰਤਰੀ ਨੇ ਹਾਦਸੇ ‘ਚ ਮਾਰੇ ਗਏ ਬੱਚਿਆਂ ਲਈ ਕੀਤਾ ਵੱਡਾ ਐਲਾਨ, ਪੀੜਤ ਮਾਪਿਆਂ ਨੂੰ ਦਿੱਤਾ ਇਨਸਾਫ਼ ਦਾ ਭਰੋਸਾ

ਸਮਾਣਾ (ਪਟਿਆਲਾ) , 7 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ। ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਹੋਣਹਾਰ ਵਿਦਿਆਰਥੀ ਸਾਥੋਂ ਹਮੇਸ਼ਾ ਲਈ ਵਿਛੜ ਗਏ। ਉਨ੍ਹਾਂ ਨੇ ਇਸ ਹਾਦਸੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਦੁੱਖ ਜ਼ਾਹਰ ਕੀਤਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਗਮਗੀਨ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button