Punjab

ਇੱਕ ਔਰਤ ਸਮੇਤ 6 ਦੋਸ਼ੀ 4 ਪਿਸਤੌਲ, 7 ਕਾਰਤੂਸ, 295 ਗ੍ਰਾਮ ਹੈਰੋਇਨ ਅਤੇ 27500 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ

ਗੁਰਦਾਸਪੁਰ,  7 ਜੂਨ 2025 – ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਦਰ ਗੁਰਦਾਸਪੁਰ ਵਿਖੇ 02 ਨੌਜਵਾਨਾ ਰਾਕੇਸ਼ ਕੁਮਾਰ ਅਤੇ ਮਨੋਜ ਕੁਮਾਰ ਨੂੰ ਕਾਬੂ ਕਰਕੇ ਉਹਨਾਂ ਦੀ ਤਲਾਸ਼ੀ ਦੌਰਾਨ 30 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ, ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 NDPS Act ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ, ਜੋ ਮੁਕੱਦਮੇ ਦੀ ਤਫਤੀਸ਼ ਦੌਰਾਨ ਬੈਕਵਰਡ ਲਿੰਕ ਦੀ ਜਾਂਚ ਦੌਰਾਨ ਅਮਨ ਕੁਮਾਰ ਤੇ ਉਸਦੀ ਪਤਨੀ ਨੂੰ ਕਾਬੂ ਕਰਕੇ ਉਹਨਾਂ ਪਾਸੋਂ 265 ਗ੍ਰਾਮ ਹੈਰੋਇੰਨ, 27500 ਰੁਪਏ ਡਰੱਗ ਮਨੀ, 01 ਪਿਸਟਲ ਸਮੇਤ ਮੈਗਜ਼ੀਨ ਅਤੇ 05 ਰੌਂਦ ਜਿੰਦਾ ਬ੍ਰਾਮਦ ਕੀਤੇ ਗਏ, ਜਿਸ ਤੇ ਮੁਕੱਦਮਾ हिंस हापा तुम्भ 21 (मी)/27 (टे)-61-85 NDPS Act भडे 25-54-59 भमला भेवट घाटा मरंत ਗੁਰਦਾਸਪੁਰ ਦਾ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਪੁਰਾਣਾ ਸ਼ਾਲਾ ਵਿਖੇ ਹਰਮਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 02 ਪਿਸਟਲ 32 ਬੋਰ ਸਮੇਤ 04 ਮੈਗਜ਼ੀਨ ਅਤੇ 02 ਰੌਂਦ ਬ੍ਰਾਮਦ ਕੀਤੇ ਗਏ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 25-54-59 ਅਸਲਾ ਐਕਟ ਥਾਣਾ ਪੁਰਾਣਾ ਸ਼ਾਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ, ਜੋ ਮੁਕੱਦਮੇ ਦੀ ਤਫਤੀਸ਼ ਦੌਰਾਨ ਦੋਸ਼ੀ ਹਰਮਨਪ੍ਰੀਤ ਸਿੰਘ ਦੇ ਫਰਦ ਇੰਕਸਾਫ ਪਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਹੋਰ 01 ਪਿਸਟਲ 02 ਮੈਗਜ਼ੀਨ ਬ੍ਰਾਮਦ ਕੀਤਾ ਗਿਆ। ਉਕਤ ਤੋਂ ਇਲਾਵਾ ਦੋਸ਼ੀ ਰਕੇਸ਼ ਕੁਮਾਰ ਉਰਫ ਐਗਰੀ ਜੋ 02 ਮੁਕੱਦਮੇ ਬਾ-ਜੁਰਮ 61-1-14 ਆਬਕਾਰੀ ਐਕਟ ਥਾਣਾ ਬਹਿਰਾਮਪੁਰ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜਾ ਘੋਸ਼ਿਤ ਕੀਤਾ ਗਿਆ ਸੀ, ਜਿਸ ਨੂੰ ਮਿਤੀ 06.06.2025 ਨੂੰ ਗ੍ਰਿਫਤਾਰ ਕੀਤਾ ਗਿਆ। ਸ੍ਰੀ ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

Related Articles

Leave a Reply

Your email address will not be published. Required fields are marked *

Back to top button