Punjab

SGPC ਵਲੋਂ ਬੱਚਿਆਂ ਲਈ ਗੁਰਮਿਤ ਸਮਰ ਕੈਂਪ 

ਫਤਿਹਗੜ੍ਹ ਸਾਹਿਬ, 11 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ ਦੀਆਂ ਛੁੱਟੀਆਂ ਦੌਰਾਨ ਗੁਰਮਿਤ ਸਮਰ ਕੈਂਪ ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਖਾਨਪੁਰ ਵਿਖੇ ਗ੍ਰਾਮ ਪੰਚਾਇਤ ਪਿੰਡ ਖਾਨਪੁਰ ਅਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਜੋਨ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਐਸਜੀਪੀਸੀ ਦੇ ਧਰਮ ਪ੍ਰਚਾਰਕ ਅਵਤਾਰ ਸਿੰਘ ਤੇ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਜੀਪੀਸੀ ਦੇ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਗੁਰਮਿਤ ਸਮਰ ਕੈਂਪ ਲਗਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਖਾਨਪੁਰ ਵਿੱਚ ਸੱਤ ਰੋਜ਼ਾ ਗੁਰਮਿਤ ਸਮਰ ਕੈਂਪ ਲਗਾਇਆ ਗਿਆ।ਜਿਸ ਵਿੱਚ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਜਿਨਾਂ ਨੂੰ ਜਪੁਜੀ ਸਾਹਿਬ ਦੀ ਸੰਥਿਆ ਅਤੇ ਸਿੱਖ ਇਤਿਹਾਸ ਦੀ ਜਾਣਕਾਰੀ ਤੇ ਵੱਖ-ਵੱਖ ਪ੍ਰਕਾਰ ਦੀਆਂ ਗੁਰਮੱਤ ਅਨੁਸਾਰ ਗਤੀਵਿਧੀਆਂ ਦੌਰਾਨ ਸਮਝਾਇਆ ਗਿਆ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਵਿਸ਼ੇਸ਼ ਤੌਰ ਤੇ ਬੱਚਿਆਂ ਦਾ ਸਨਮਾਨ ਕਰਨ ਲਈ ਪਹੁੰਚੇ। ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਸਿੱਖ ਧਰਮ ਦੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਰ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਵਾਏ ਜਾ ਰਹੇ ਹਨ। ਤਾਂ ਕਿ ਸਾਡੀ ਆਉਣ ਵਾਲੀ ਪੀੜੀ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਹੋ ਸਕੇ।ਇਸ ਤੋਂ ਇਲਾਵਾ ਸ:ਭੁੱਟਾ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਗੁਰਮਤ ਸਿੱਖਿਆ ਕੈਂਪ ਤੇ ਧਾਰਮਿਕ ਸਮਾਗਮ ਕਰਵਾਉਣੇ ਹਨ ਤਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਮ ਪ੍ਰਚਾਰਕਾਂ ਨਾਲ ਸੰਪਰਕ ਕਰਨ ਤਾਂ ਕਿ ਵੱਧ ਤੋਂ ਵੱਧ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਜਾ ਸਕੇ।ਇਸ ਸੱਤ ਰੋਜ਼ਾ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਸਿੱਖ ਇਤਿਹਾਸ ਦੇ ਲਿਟਰੇਚਰ ਅਤੇ ਮੈਡਲ ਪਾ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਬਲਜਿੰਦਰ ਸਿੰਘ ਸਰਪੰਚ ਪਿੰਡ ਖਾਨਪੁਰ,ਇੰਦਰਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਜੋਨ ਇੰਚਾਰਜ,ਅਮਰੀਕ ਸਿੰਘ ਜੋਨ ਇੰਚਾਰਜ ਫਤਿਹਗੜ੍ਹ ਸਾਹਿਬ,ਜਸਵਿੰਦਰ ਸਿੰਘ ਪੰਚ,ਸੁੱਖਵਿੰਦਰ ਸਿੰਘ ਪੰਚ,ਕਰਨੈਲ ਸਿੰਘ ਪੰਚ,ਪਰਮਜੀਤ ਕੌਰ ਪੰਚ,ਕੁਲਦੀਪ ਕੌਰ ਪੰਚ,ਬਲਜਿੰਦਰ ਸਿੰਘ ਰਿਟਾਇਰਡ ਥਾਣੇਦਾਰ,ਮਨਜੀਤ ਸਿੰਘ ਮਾਨ,ਦਵਿੰਦਰ ਸਿੰਘ ਵਕੀਲ,ਦਲਵੀਰ ਸਿੰਘ,ਗੁਰਜੀਤ ਸਿੰਘ ਖੁਸ਼ਵੰਤ ਸਿੰਘ,ਸੁਰਿੰਦਰ ਸਿੰਘ,ਆਸ਼ਾਵਰਕਰ ਸੁੱਖਵਿੰਦਰ ਕੌਰ,ਰਾਜਵਿੰਦਰ ਸਿੰਘ ਸੋਡੀ, ਲਾਜਵਿੰਦਰ ਸਿੰਘ ਚੀਮਾ,ਜੋਗਾ ਸਿੰਘ ਪੰਚ,ਗੁਰਬਚਨ ਸਿੰਘ,ਸੁਖਵਿੰਦਰ ਸਿੰਘ ਸਰਹਿੰਦ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button