Punjab

ਦਾਤ ਮਾਰ ਕੇ ਪਤਨੀ ਦਾ ਕਤਲ, ਪੁਲਿਸ ਨੇ ਹਿਰਾਸਤ ‘ਚ ਲਿਆ ਨੌਜਵਾਨ

ਭੋਆ, 11 ਜੂਨ : ਜ਼ਿਲ੍ਹਾ ਪਠਾਨਕੋਟ ਦੇ ਵਿੱਚ ਇੱਕ ਨੌਜਵਾਨ ਵੱਲੋਂ ਆਪਣੀ ਪਤਨੀ ਨੂੰ ਦਾਤਰ ਮਾਰ ਕੇ ਬੜੀ ਬੇਰਹਿਮੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਪਠਾਨਕੋਟ ਲਿਜਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਡਿਵੀਜ਼ਨ ਨੰਬਰ ਦੋ ਦੇ ਐੱਸਐੱਚਓ ਮਨਦੀਪ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਤਾਜਪੁਰ ਵਿੱਚ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਸਵਿਤਾ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਬਲਰਾਮ ਉਮਰ 35 ਸਾਲ ਜੋ ਕਿ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਦਾ ਹੈ। ਜਿਸ ਦੇ ਵੱਲੋਂ ਸਵੇਰੇ ਤਕਰੀਬਨ ਸਾਢੇ ਪੰਜ ਵਜੇ ਕਿਸੇ ਗੱਲ ਨੂੰ ਲੈ ਕੇ ਆਪਣੀ ਪਤਨੀ ਦੇ ਸਿਰ ਵਿੱਚ ਦਾਤਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਹਨਾਂ ਦੱਸਿਆ ਕਿ ਉਹਨਾਂ ਦੀਆਂ ਦੋ ਬੇਟੀਆਂ ਅਤੇ ਪੰਜ ਮਹੀਨੇ ਦਾ ਛੋਟਾ ਬੇਟਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button