
ਤਰਨਤਾਰਨ, 12 ਜੂਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਕੇ 8 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ,ਜਿਨ੍ਹਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਕਸ਼ਮੀਰ ਸਿੰਘ ਵਾਸੀ ਰਸੂਲਪੁਰ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਵੈਰੋਂਵਾਲ ਦੇ ਮੁਖੀ ਸਬ ਇੰਸਪੈਕਟਰ ਨਰੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹਰਜੀਤ ਸਿੰਘ ਜੀਤਾ ਪੁੱਤਰ ਸਵਿੰਦਰ ਸਿੰਘ ਵਾਸੀ ਤੱਖੂਚੱਕ ਨੂੰ 7 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮਨਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਹੰਸਾਂ ਵਾਲਾ ਨੂੰ 6 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਸਬ ਇੰਸਪੈਕਟਰ ਰਾਣੀ ਕੌਰ ਦੀ ਅਗਵਾਈ ਹੇਠ ਵਿਸ਼ਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਗਿੱਲ ਵੜੈਚ ਨੂੰ 6 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਏਐੱਸਆਈ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪਲਸਰ ਮੋਟਰਸਾਈਕਲ ਨੰਬਰ ਪੀਬੀ02 ਸੀਬੀ 7797 ਮਲਕੀਤ ਸਿੰਘ ਪੁੱਤਰ ਰਣਜੀਤ ਸਿੰਘ ਨੂੰ 17.29 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਨੇ ਏਐੱਸਆਈ ਅਮਰਜੀਤ ਸਿੰਘ ਦੀ ਅਗਵਾਈ ਹੇਠ ਸਾਜਨ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਲਾਖਣਾ ਨੂੰ ਹੈਰੋਇਨ ਨਾਲ ਲਿੱਬੜੀ ਪੰਨੀ ਅਤੇ ਦਸ ਰੁਪਏ ਦੇ ਨੋਟ ਸਣੇ ਗ੍ਰਿਫ਼ਤਾਰ ਕੀਤਾ। ਜਦੋਂਕਿ ਸਬ ਇੰਸਪੈਕਟਰ ਗੁਰਮੁੱਖ ਸਿੰਘ ਨੇ ਜਤਿੰਦਰ ਸਿੰਘ ਲਵ ਪੁੱਤਰ ਨਿੰਦਰ ਸਿੰਘ ਵਾਸੀ ਲਾਖਣਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਾਮਜ਼ਦ ਕੀਤਾ ਹੈ।ਇਸ ਤੋਂ ਇਲਾਵਾ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਏਐੱਸਆਈ ਬਲਬੀਰ ਸਿੰਘ ਦੀ ਅਗਵਾੀ ਹੇਠ ਅਰਸਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਭੱਠਾ ਕਲੋਨੀ ਪੱਟੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ।



