Punjab

ਅੰਮ੍ਰਿਤਸਰ ‘ਚ ANTF ਦੀ ਵੱਡੀ ਕਾਰਵਾਈ ! 4.5 ਕਿਲੋ ਹੈਰੋਇਨ ਤੇ 11 ਲੱਖ ਦੀ ਡ੍ਰਗ ਮਨੀ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ, 13 ਜੂਨ : ਐਂਟੀ ਨਾਰਕੋਟਿਕਸ ਟਾਸਕ ਫੋਰਸ (Anti Narcotics Task Force) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ‘ਚੋਂ ਸਾਢੇ ਚਾਰ ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡ੍ਰਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਭੇਜਾ ਤੇ ਅਭੀਜੀਤ ਸਿੰਘ ਦੇ ਤੌਰ ‘ਤੇ ਕੀਤੀ ਹੈ। ਜਾਂਚ ‘ਚ ਪਤਾ ਲੱਗਿਆ ਹੈ ਕਿ ਗੁਰਬੇਜ ਸਿੰਘ ਦੇ ਪਾਕਿਸਤਾਨ ਦੇ ਖ਼ਤਰਨਾਕ ਤਸਕਰ ਰਾਣਾ ਨਾਲ ਸੰਬੰਧ ਹਨ ਜਿਸ ਨੇ ਇਹ ਨਸ਼ੀਲੀ ਖੇਪ ਭਾਰਤੀ ਵਿਅਕਤੀ ਨੂੰ ਸਪੁਰਦ ਕੀਤੀ ਸੀ।

Related Articles

Leave a Reply

Your email address will not be published. Required fields are marked *

Back to top button