Punjab
ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਦੇ ਦੋ ਕਰੀਬੀ 912 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ, 13 ਜੂਨ : ਗੇਟ ਹਕੀਮਾ ਥਾਣੇ ਦੀ ਪੁਲਿਸ ਨੇ ਨਾਕਾਬੰਦੀ ਕੀਤੀ ਇਸ ਦੌਰਾਨ ਸ਼ਹਿਰ ਦੇ ਆਮ ਆਦਮੀ ਪਾਰਟੀ ਵਿਧਾਇਕ ਅਤੇ ‘ਆਪ’ ਮਹਿਲਾ ਕੌਂਸਲਰ ਦੇ ਦਿਉਰ ਅਤੇ ਉਸਦੇ ਸਾਥੀ ਤੋਂ 912 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਸ਼ਾ ਤਸਕਰਾਂ ਦੀ ਪਛਾਣ ਵਾਰਡ 71 ਤੋਂ ‘ਆਪ’ ਮਹਿਲਾ ਕੌਂਸਲਰ ਸੁਰਜੀਤ ਕੌਰ ਦੇ ਦਿਉਰ ਵਿਕਰਮਜੀਤ ਸਿੰਘ ਅਤੇ ਉਸਦੇ ਸਾਥੀ ਸਤਬੀਰ ਸਿੰਘ, ਵਾਸੀ ਗੁਰੂ ਨਾਨਕਪੁਰਾ ਵਜੋਂ ਹੋਈ ਹੈ। ਏਐਸਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਸੀ। ਬੁਲੇਟ ਬਾਈਕ ਸਵਾਰ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਵਾਪਸ ਜਾਣ ਲੱਗੇ। ਇਸ ਦੌਰਾਨ ਉਨ੍ਹਾਂ ਦੀ ਬਾਈਕ ਤਿਲਕ ਗਈ ਅਤੇ ਦੋਵੇਂ ਹੇਠਾਂ ਡਿੱਗ ਪਏ। ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਤੋਂ 912 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਨੌਜਵਾਨ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੇ ਕਰੀਬੀ ਹਨ।



