
ਲੁਧਿਆਣਾ, 14 ਜੂਨ : ਫਰਜ਼ੀ ਦਸਤਾਵੇਜ਼ਾਂ ਜ਼ਰੀਏ ਜੀਐਸਟੀ ਵਿਭਾਗ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੀ ਕੰਪਨੀ ਅਤੇ ਉਸਦੇ ਮਾਲਕ ਖਿਲਾਫ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਅਸਿਸਟੈਂਟ ਕਮਿਸ਼ਨਰ ਸਟੇਟ ਟੈਕਸ ਐਸਆਈਪੀਯੂ ਦੀ ਸ਼ਿਕਾਇਤ ‘ਤੇ ਕੀਤੀ। ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਇੰਚਾਰਜ ਨੇ ਦੱਸਿਆ ਕਿ ਅਸਿਸਟੈਂਟ ਕਮਿਸ਼ਨਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਸੈਕਟਰ 26 ਚੰਡੀਗੜ੍ਹ ਦੇ ਵਾਸੀ ਵਿਜੇ ਅਤੇ ਮਾਂ ਦੁਰਗਾ ਰੋਡਲਾਈਨ ਕੰਪਨੀ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਜਾਅਲੀ ਦਸਤਾਵੇਜ਼ ਤਿਆਰ ਕਰਕੇ ਜੀਐਸਟੀ ਵਿਭਾਗ ਨਾਲ ਵੱਡੇ ਪੱਧਰ ‘ਤੇ ਧੋਖਾਧੜੀ ਕਰ ਰਿਹਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਈ ਵਿਅਕਤੀ ਸ਼ਾਮਿਲ ਹਨ ਜਾਂਚ ਤੋਂ ਬਾਅਦ ਉਨ੍ਹਾਂ ਵਿਅਕਤੀਆਂ ਸਬੰਧੀ ਜਾਣਕਾਰੀ ਮਿਲ ਸਕੇਗੀ।



