ਕਮਲ ਕੌਰ ਦੇ ਕਤਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਨੇ ਕਿਹਾ ਜਾਇਜ਼
ਕਿਹਾ- ਕੌਮ ਨੂੰ ਬਦਨਾਮ ਕਰਨ ਵਾਲਿਆਂ ਨਾਲ

ਅੰਮ੍ਰਿਤਸਰ, 16 ਜੂਨ : ਕਮਲ ਕੌਰ ਦੇ ਕਤਲ ਮਗਰੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਨਿੱਤਰੇ ਹਨ। ਇਸ ਤੋਂ ਪਹਿਲਾਂ ਵੀ ਕੁਝ ਜਥੇਬੰਦੀਆਂ ਖੜ੍ਹੀਆਂ ਅਤੇ ਕੁਝ ਉਸ ਦੇ ਖਿਲਾਫ਼ ਚਲ ਰਹੀਆਂ ਹਨ। ਹੈੱਡ ਗ੍ਰੰਥੀ ਮਲਕੀਤ ਸਿੰਘ ਨੇ ਕਮਲ ਕੌਰ ਦੇ ਕਤਲ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਬਦਨਾਮ ਕਰਨ ਵਾਲਿਆਂ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੁਝ ਵੀ ਗਲਤ ਨਹੀਂ ਹੋਇਆ ਪਹਿਲਾਂ ਵੀ ਇਸ ਤਰਾਂ ਹੁੰਦਾ ਆਇਆ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਲੱਚਰਤਾ ਭਰੇ ਗੀਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਿਰਫ਼ ਸਿੱਖਾਂ ਨੂੰ ਹੀ ਨਹੀਂ ਸਗੋਂ ਸਮੁੱਚੇ ਸਮਾਜ ਦੇ ਨੌਜਵਾਨ ਨੂੰ ਅਜਿਹੇ ਗੀਤ ਨਹੀਂ ਸੁਣਨੇ ਚਾਹੀਦੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਅਜਿਹਾ ਕਾਰਜ ਕਰਦੇ ਹਨ ਅਤੇ ਆਪਣਾ ਨਾਂ ਬਦਲਦੇ ਹਨ, ਉਨ੍ਹਾਂ ਨਾਲ ਇੰਝ ਹੀ ਹੋਣਾ ਚਾਹੀਦਾ ਹੈ। ਕਮਲ ਕੌਰ ਦੇ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਪਹਿਲਾਂ ਹੀ ਫਰਾਰ ਹੈ। ਘਟਨਾ ਨੂੰ ਅੰਜਾਮ ਦੇ ਕੇ ਅੰਮ੍ਰਿਤਪਾਲ ਮਹਿਰੋਂ ਯੂਏਈ ਫਰਾਰ ਹੋ ਗਿਆ ਸੀ।



