Punjab

BSP ਨੇ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਨਤਮਸਤਕ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਸੰਘਰਸ਼ ਦੀ ਸ਼ੁਰੂਆਤ

ਬੀਣੇਵਾਲ ਬੀਤ, 18 ਜੂਨ : ਬਹੁਜਨ ਸਾਮਜ ਪਾਰਟੀ ਵਲੋਂ 15 ਮਾਰਚ ਤੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਮੁਹਿੰਮ ਅਧੀਨ ਬੁੱਧਵਾਰ ਨੂੰ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਸਪਾ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਪਾਰਟੀ ਵਰਕਰਾਂ ਨੂੰ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਵਿੱਚੋਂ ਅਰਾਜਕਤਾ ਖਤਮ ਕਰਕੇ ਸਾਫ ਸੁਥਰਾ ਪ੍ਰਸ਼ਾਸਨ ਦਿੱਤਾ ਜਾ ਸਕੇ। ਇਸ ਮੌਕੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ’ਚ ਬੀਐਸਪੀ ਦੇ ਆਗੂ, ਵਰਕਰ ਪਹੁੰਚੇ। ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਵੱਡੇ ਕਾਫਲੇ ਦੇ ਰੂਪ ਵਿੱਚ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਬੀਐਸਪੀ ਦੇ ਵਰਕਰ ਰਵਾਨਾ ਹੋਏ। ਇਸ ਤੋਂ ਪਹਿਲਾਂ ਬੀਐਸਪੀ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਭਾਰੀ ਗਿਣਤੀ ’ਚ ਲੋਕਾਂ ਨੇ ਬਸਤੀ ਬਸੀ ਦੇ ਸ਼ਰਾਬ ਦੇ ਠੇਕੇ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਨਜ਼ਦੀਕ ਖੋਲੇ ਗਏ ਸ਼ਰਾਬ ਦੇ ਠੇਕੇ ਬੰਦ ਕਰਨ ਦੀ ਮੰਗ ਕੀਤੀ।

ਡਾ ਬੀ ਆਰ ਅੰਬੇਡਕਰ ਜੀ ਦੇ ਬੁੱਤਾਂ ਦੀ ਭੰਨ ਤੋੜ ਕਰਨ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿਮੇਵਾਰ –

Related Articles

Leave a Reply

Your email address will not be published. Required fields are marked *

Back to top button