Punjab

ਦਿਨ-ਦਿਹਾੜੇ ਵਾਪਰੀ ਚੋਰੀ ਦੀ ਘਟਨਾ, ਚੋਰ 85 ਹਜ਼ਾਰ ਦੀ ਨਕਦੀ ਲੈ ਕੇ ਹੋਏ ਫ਼ਰਾਰ

ਡੇਰਾਬੱਸੀ, 18 ਜੂਨ :  ਡੇਰਾਬੱਸੀ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਹਰ ਰੋਜ਼ ਚੋਰ ਕਿਸੇ ਨਾ ਕਿਸੇ ਘਰ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿੱਚ ਅਸਫ਼ਲ ਜਾਪ ਰਹੀ ਹੈ। ਚੋਰੀ ਦਾ ਤਾਜ਼ਾ ਮਾਮਲਾ ਮੁਬਾਰਕਪੁਰ ਇਲਾਕੇ ਦਾ ਹੈ, ਜਿੱਥੇ ਦਿਨ-ਦਿਹਾੜੇ ਇਕ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਘਰ ਦਾ ਮਾਲਕ ਰਮੇਸ਼ ਕੁਮਾਰ ਆਪਣੇ ਪਰਿਵਾਰ ਨਾਲ ਹਿਮਾਚਲ ਸਥਿਤ ਆਪਣੇ ਜੱਦੀ ਪਿੰਡ ਗਿਆ ਹੋਇਆ ਸੀ। ਸ਼ਾਮ 6 ਵਜੇ ਦੇ ਕਰੀਬ ਉਸਦੇ ਕਿਰਾਏਦਾਰ ਨੇ ਫੋਨ ਕਰਕੇ ਕਿਹਾ ਕਿ ਉਸਦੇ ਘਰ ਦੇ ਤਾਲੇ ਟੁੱਟੇ ਹੋਏ ਹਨ। ਰਮੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਮੌਕੇ ਤੇ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਘਰ ਦੇ ਮੁੱਖ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ। ਉਸਨੇ ਦੱਸਿਆ ਕਿ ਚੋਰਾਂ ਨੇ ਉਸਦੇ ਘਰ ਵਿੱਚੋਂ ਲਗਭਗ 85 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ, ਹਾਲਾਂਕਿ ਗਹਿਣੇ ਸੁਰੱਖਿਅਤ ਰਹੇ, ਕਿਉਂਕਿ ਚੋਰਾਂ ਨੂੰ ਉਨ੍ਹਾਂ ਦਾ ਟਿਕਾਣਾ ਨਹੀਂ ਮਿਲਿਆ। ਡੇਰਾਬੱਸੀ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਇੰਨੀਆਂ ਵੱਧ ਗਈਆਂ ਹਨ, ਕਿ ਚੋਰ ਹੁਣ ਦਿਨ ਜਾਂ ਰਾਤ ਕਿਸੇ ਵੀ ਸਮੇਂ ਘਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਰਮੇਸ਼ ਕੁਮਾਰ ਨੇ ਕਿਹਾ ਕਿ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button