Punjab

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

ਬਠਿੰਡਾ,19 ਜੂਨ 2025 : ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ,ਇਸ ਸਮੇਂ ਹਾਜ਼ਿਰ ਆਗੂਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਮੀਤ ਪ੍ਰਧਾਨ ਨਾਇਬ ਸਿੰਘ ਅਤੇ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ਤੇ 03 ਜੁਲਾਈ ਨੂੰ ਪੀ.ਐੱਸ.ਪੀ.ਸੀ.ਐੱਲ. ਦੇ ਮੁੱਖ ਦਫ਼ਤਰ ਅੱਗੇ ਪਟਿਆਲਾ ਵਿਖੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।  ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ/ਅੱਜ ਦੀ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਠੇਕਾ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਉਪਰੰਤ ਘੱਟੋ-ਘੱਟ 10 ਲੱਖ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇ,ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਰੈਗੂਲਰ/ਸੇਵਾ ਮੁਕਤ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ ।

Related Articles

Leave a Reply

Your email address will not be published. Required fields are marked *

Back to top button