
ਮੋਗਾ, 20 ਜੂਨ : ਮੋਗਾ ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਡਾਲਾ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇੱਕ ਛੋਟਾ ਹਾਥੀ, ਜੋ ਇਕ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਵਿੱਚ ਵੱਜਿਆ। ਇਸ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਦਾ ਪਤਾ ਲੱਗਣ ‘ਤੇ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰਾਂ ਵੱਲੋਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਕੇ ਜ਼ਖ਼ਮੀ ਹੋਏ ਨੌਜਵਾਨ ਨੂੰ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾ ਦਿੱਤਾ ਹੈ।



