Punjab

ਹੁਣ ਪੰਜਾਬ ਸਰਕਾਰ ਦੇ ਇਸ ਵਿਭਾਗ ਦੇ ਅਧਿਕਾਰੀ ਜਾਣਗੇ ਸਟੱਡੀ ਟੂਰ ‘ਤੇ, ਪ੍ਰਸਤਾਵ ਤਿਆਰ ਕਰਨ ਦੇ ਹੁਕਮ ਜਾਰੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 21 ਜੂਨ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (PRBDB) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਅ ਸਬੰਧੀ ਵਿੱਦਿਅਕ ਟੂਰ ’ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ’ਚ ਭੇਜਿਆ ਜਾਵੇ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਅਤੇ ਸੜਕ ਸੁਰੱਖਿਆ ਦੇ ਮਾਮਲੇ ਵਿਚ ਮੋਹਰੀ ਹਨ। ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30 ਜੂਨ ਤੱਕ ਰਾਜ ਮਾਰਗਾਂ ਤੋਂ ਪੈਟਰੋਲ ਪੰਪਾਂ ਤੇ ਹੋਰ ਵਪਾਰਕ ਅਦਾਰਿਆਂ ਨੂੰ ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ ਦੀ ਪ੍ਰਾਪਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ। ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਤੇ ਪਛਾਣੇ ਗਏ ਬਲੈਕ ਸਪੋਟਸ ਨੂੰ ਦਰੁੱਸਤ ਕਰਨ ਲਈ ਕਾਰਜ ’ਚ ਤੇਜ਼ੀ ਲਿਆਂਦੀ ਜਾਵੇ ਤੇ ਇਸ ਸਬੰਧੀ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਨਾਲ ਵੀ ਤਾਲਮੇਲ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button